ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਅੰਬਾਲਾ ਲੁਧਿਆਣਾ ਰੇਲ ਮਾਰਗ 'ਤੇ ਪੈਂਦੇ ਰੇਲਵੇ ਸਟੇਸ਼ਨ ਸਰਹਿੰਦ ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲਵੇ ਲਾਈਨ ਪਾਰ ਕਰਦੇ ਸਮੇਂ ਕਿਸੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਰੇਲਵੇ ਪੁਲਿਸ ਸਟੇਸ਼ਨ ਸਰਹਿੰਦ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਰੇਲਵੇ ਯਾਰਡ ਸਰਹਿੰਦ, ਰੇਲਵੇ ਕਿੱਲੋਮੀਟਰ ਨੰਬਰ 314/28 ਦੇ ਨੇੜੇ ਕਰੀਬ 40-45 ਸਾਲਾ ਇਕ ਵਿਅਕਤੀ ਲਾਈਨ ਕਰਾਸ ਕਰਦੇ ਸਮੇਂ ਕਿਸੇ ਟਰੇਨ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਗਿਆ ਹੈ | ਜਿਸ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਅਤੇ ਪੋਸਟ ਮਾਰਟਮ ਲਈ ਅਗਲੇ 72 ਘੰਟਿਆਂ ਲਈ ਸਰਕਾਰੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਨੀਲੇ ਰੰਗ ਦੀ ਟੀ-ਸ਼ਰਟ, ਫਿੱਕੇ ਨੀਲੇ ਰੰਗ ਦੀ ਪੈਂਟ ਅਤੇ ਨੀਲੇ ਰੰਗ ਦੀ