10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜ਼ਿਲੇ੍ਹ ਦੇ 53 ਵਿਦਿਆਰਥੀਆਂ ਨੇ ਪਾਸ ਕੀਤੀ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ-ਡੀ.ਈ.ਓ.

ਅਜੀਤ ਡੈਸਕ 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਰਾਜਿੰਦਰ ਸਿੰਘ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਹਰ ਸਾਲ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਸਕੀਮ ਤਹਿਤ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੁਕਾਬਲਾ ਪ੍ਰੀਖਿਆ ਕਰਵਾਈ ਜਾਂਦੀ ਹੈ¢ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2025 ਵਿਚ ਹੋਈ ਇਸ ਪ੍ਰੀਖਿਆ ਦਾ ਨਤੀਜਾ ਆਉਣ 'ਤੇ ਜ਼ਿਲੇ੍ਹ ਦੇ 30 ਸਕੂਲਾਂ ਤੇ 53 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣਾ, ਸਕੂਲ ਅਤੇ ਪਰਿਵਾਰ ਦਾ ਨਾਮ ਰੌਸ਼ਨ ਕਰਕੇ ਜ਼ਿਲੇ੍ਹ ਦਾ ਮਾਣ ਵਧਾਇਆ ਹੈ¢ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਗਾਇਡ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਸਾਲ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਤਿਆਰੀ ਕਰਵਾ ਕੇ ਇਸ ਪ੍ਰੀਖਿਆ ਲਈ ਤਿਆਰ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਦੀ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।