10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਦੀ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਾਪਤੀ

ਅਜੀਤ ਡੈਸਕ 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ 2025-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਉਪਲੱਬਧੀ ਦਰਜ ਕੀਤੀ ਹੈ | ਯੂਨੀਵਰਸਿਟੀ ਦੀ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਅਤੇ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਇਹ ਚੈਂਪੀਅਨਸ਼ਿਪ 22 ਤੋਂ 26 ਅਪ੍ਰੈਲ ਤੱਕ ਯੂਨੀਵਰਸਿਟੀ ਆਫ਼ ਕੋਟਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਦੇਸ਼ ਭਰ ਦੀਆਂ 34 ਯੂਨੀਵਰਸਿਟੀਆਂ ਦੇ ਲਗਪਗ 700 ਖਿਡਾਰੀਆਂ ਨੇ ਭਾਗ ਲਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ 16 ਲੜਕੀਆਂ ਅਤੇ 14 ਲੜਕਿਆਂ ਸਮੇਤ ਕੁੱਲ 30 ਖਿਡਾਰੀਆਂ ਨੇ ਹਿੱਸਾ ਲਿਆ | ਲੜਕੀਆਂ ਦੇ ਵਰਗ ਵਿਚ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਇਵੈਂਟਾਂ ਵਿਚ ਮੈਡਲ ਜਿੱਤ ਕੇ ਕੁੱਲ 26 ਅੰਕ ਪ੍ਰਾਪਤ ਕੀਤੇ ਅਤੇ ਓਵਰਆਲ ਤੀਜਾ ਸਥਾਨ ਹਾਸਲ ਕੀਤਾ | ਵਿਅਕਤੀਗਤ ਸਿੰਗਲ ਸਟਿਕ ਮੁਕਾਬਲੇ ਵਿਚ ਇੰਦਰਪ੍ਰੀਤ ਕੌਰ ਬੀ.ਏ ਭਾਗ ਦੂਜਾ ਪੰਜਾਬੀ ਵਿਭਾਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗ਼ਾ ਜਿੱਤਿਆ | ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ 28 ਅੰਕ ਹਾਸਲ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ | ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਡਾ. ਪਰਿਤਪਾਲ ਸਿੰਘ ਨੇ ਡਾ. ਵਰਿੰਦਰ ਸਿੰਘ ਭੁੱਲਰ ਮੁਖੀ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਅਤੇ ਸਮੂਹ ਗੱਤਕਾ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਉੱਤਮ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ | ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਿਚ ਗੱਤਕਾ ਖੇਡ ਦਾ ਇਕ ਸਾਲਾ ਡਿਪਲੋਮਾ ਕੋਰਸ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਅਤੇ ਡਾ. ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਨਾਲ 2019 ਤੋਂ ਚੱਲ ਰਿਹਾ ਹੈ, ਜਿਸ ਨਾਲ ਵਿਦਿਆਰਥੀ ਨਿਪੁੰਨ ਖਿਡਾਰੀ ਬਣ ਰਹੇ ਹਨ ਅਤੇ ਕੋਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗੱਤਕਾ ਟੀਮ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਆਲ ਇੰਡੀਆ ਅੰਤਰ-ਯੂਨੀਵਰਸਿਟੀ ਚੈਂਪੀਅਨਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਖ਼ਾਲਸਾਈ ਖੇਡਾਂ ਵਿਚ ਵੀ ਉੱਚ ਸਥਾਨ ਪ੍ਰਾਪਤ ਕਰ ਰਹੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਐਸ.ਜੀ.ਪੀ.ਸੀ. ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈਆਂ ਰਾਸ਼ਟਰੀ ਗਤਕਾ ਮੁਕਾਬਲਿਆਂ ਵਿਚ ਦੂਜਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਆਯੋਜਿਤ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਾ ਮੇਲਾ 2025 ਵਿਚ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਸੀ | ਇਸ ਮੌਕੇ 'ਤੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਤੇਜਬੀਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਾ. ਹਰਨੀਤ ਬਿਲਿੰਗ, ਡਾ. ਹਰਦੇਵ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਗੱਤਕਾ ਕੋਚ ਤਲਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ ਹਰਜਿੰਦਰ ਕੌਰ, ਡਾ. ਬਹਾਦਰ ਸਿੰਘ ਅਤੇ ਸਮੂਹ ਟੀਮ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਨਾਗਰਿਕ ਜਨ ਗਣਨਾ ਤਹਿਤ 14 ਮਈ ਤੱਕ ਕੀਤੀ ਜਾ ਸਕੇਗੀ ਸਵੈ ਗਣਨਾ-ਪੁਨੀਤ ਬਾਂਸਲ ਅਗਲੀ ਖ਼ਬਰ ਜ਼ਿਲੇ੍ਹ ਦੇ 53 ਵਿਦਿਆਰਥੀਆਂ ਨੇ ਪਾਸ ਕੀਤੀ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ-ਡੀ.ਈ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।