08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਕਿਯੂ ਸਿੱਧੂਪੁਰ ਪੰਜਾਬ ਬਾਡੀ ਦੀ ਚੋਣ 1 ਜੂਨ ਨੂੰ ਕੀਤੀ ਜਾਵੇਗੀ-ਦਲਵੀਰ ਸਿੰਘ ਸਿੱਧੂਪੁਰ <br/>

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੂਬਾ ਕਨਵੀਨਰ ਦਲਬੀਰ ਸਿੰਘ ਸਿੱਧੂਪੁਰ ਤੇ ਹਾਜ਼ਰ ਕਿਸਾਨ ਆਗੂ | ਤਸਵੀਰ: ਕਰਨ <br/> 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਸੂਬਾ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਜਥੇਬੰਦਕ ਢਾਂਚੇ ਤੇ ਕਿਸਾਨੀ ਮੰਗਾਂ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਲੈਂਡ ਮਾਰਗੇਜ ਬੈਂਕ ਵਲੋਂ ਕੁਰਕੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਮਜ਼ਦੂਰ ਦੀ ਕੁਰਕੀ/ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਝੋਨੇ ਦੇ ਸੀਜ਼ਨ ਲਈ ਯੂਰੀਆ ਖਾਦ ਦਾ ਪ੍ਰਬੰਧ ਕੀਤਾ ਜਾਵੇ ਅਤੇ ਖੇਤੀ ਟਿਊਬਵੈੱਲ ਲਈ ਨਵੇਂ ਬਿਜਲੀ ਕੁਨੈਕਸ਼ਨ ਦਿੱਤੇ ਜਾਣ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬੋਗ ਸਿੰਘ ਮਾਨਸਾ ਨੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਵੱਡੇ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਤਾਂ ਜੋ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਕਿਸਾਨ ਵਿਰੋਧੀ ਸਮਝੌਤੇ ਰੱਦ ਕਰਵਾਏ ਜਾ ਸਕਣ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਨੇ ਜਥੇਬੰਦੀ ਦੀਆਂ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਈ ਮਹੀਨੇ ਦਰਮਿਆਨ ਸਾਰੇ ਜ਼ਿਲਿ੍ਹਆਂ ਦੀਆਂ ਲੋਕਤੰਤਰਿਕ ਤਰੀਕੇ ਨਾਲ ਚੋਣਾਂ ਕਰਵਾਈਆਂ ਜਾਣਗੀਆਂ | ਜਿਸ ਉਪਰੰਤ 1 ਜੂਨ ਨੂੰ ਪੰਜਾਬ ਬਾਡੀ ਦੀ ਚੋਣ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਸੰਗਰੂਰ, ਜ਼ੋਰਾਵਰ ਸਿੰਘ ਬਲਬੇੜਾ ਪਟਿਆਲਾ, ਬਹਾਦਰ ਸਿੰਘ ਫ਼ਤਹਿਗੜ੍ਹ ਸਾਹਿਬ, ਰਵਿੰਦਰ ਸਿੰਘ ਮੋਹਾਲੀ, ਗੁਰਮੀਤ ਸਿੰਘ ਘੋੜੇਚੱਕ ਫ਼ਿਰੋਜਪੁਰ, ਗਮਦੂਰ ਸਿੰਘ ਫ਼ਰੀਦਕੋਟ, ਬਖ਼ਸ਼ੀਸ਼ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ ਰੁੜਕੀ, ਬੇਅੰਤ ਸਿੰਘ ਬਠਿੰਡਾ, ਮੇਜਰ ਸਿੰਘ ਰੰਧਾਵਾ, ਪ੍ਰਕਾਸ਼ ਸਿੰਘ ਫ਼ਿਰੋਜਪੁਰ ਅਤੇ ਉਗਰ ਸਿੰਘ ਮਾਨਸਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਿਲ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਸਰਹਿੰਦ 'ਚ ਮਨਮਰਜ਼ੀ ਨਾਲ ਵਾਰਡਬੰਦੀ ਕਰ ਕੇ ਲੋਕਾਂ ਦੇ ਸੰਵਿਧਾਨਿਕ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਭੁੱਟਾ... ਅਗਲੀ ਖ਼ਬਰ ਹੁਣ ਪਾਤੜਾਂ ਵਿਚ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ ਅੱਜ ਤੋਂ ਓ. ਪੀ. ਡੀ. ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।