08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

'ਆਪ' ਸਰਕਾਰ ਸਰਹਿੰਦ 'ਚ ਮਨਮਰਜ਼ੀ ਨਾਲ ਵਾਰਡਬੰਦੀ ਕਰ ਕੇ ਲੋਕਾਂ ਦੇ ਸੰਵਿਧਾਨਿਕ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਭੁੱਟਾ <br/>

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਮੁਹੱਲਾ ਸੂਦਾਂ ਵਾਲਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਸੂਦਾਂ ਵਾਲੇ ਮੁਹੱਲੇ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਨੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਦੀਆਂ ਵੋਟਾਂ ਕੱਟੀਆਂ ਸਨ, ਜਿਸ ਕਾਰਨ ਲੋਕ ਆਪਣੇ ਸੰਵਿਧਾਨਿਕ ਹੱਕ ਦੀ ਵਰਤੋ ਕਰਨ ਤੋਂ ਵਾਂਝੇ ਰਹਿ ਗਏ ਸਨ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਸੇ ਰਾਹ 'ਤੇ ਚੱਲ ਪਈ ਹੈ | ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਵਲੋਂ ਆਪਣੇ ਚਹੇਤੇ ਸੰਭਾਵੀ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਸ਼ਹਿਰ ਵਿਚ ਆਪਣੀ ਮਰਜ਼ੀ ਨਾਲ ਵਾਰਡਬੰਦੀ ਕਰਵਾ ਕੇ ਲੋਕਾਂ ਦੇ ਸੰਵਿਧਾਨਿਕ ਹੱਕ ਤੇ ਡਾਕਾ ਮਾਰਿਆ ਜਾ ਰਿਹਾ ਹੈ | ਜਿਸ ਨੂੰ ਲੋਕ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ | ਭੁੱਟਾ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਪ੍ਰੰਤੂ ਸਰਕਾਰਾਂ ਵਲੋੋਂ ਆਮ ਨਾਗਰਿਕਾਂ ਤੋਂ ਇਹ ਸੰਵਿਧਾਨਕ ਹੱਕ ਵੀ ਖੋਹਿਆ ਜਾ ਰਿਹਾ ਹੈ | ਜਿਸ ਦੇ ਖ਼ਿਲਾਫ਼ ਲੋਕਾਂ ਵਿਚ ਵੱਡਾ ਰੋਹ ਤੇ ਗ਼ੁੱਸਾ ਹੈ | ਜਿਸ ਦਾ ਖ਼ਮਿਆਜ਼ਾ 'ਆਪ' ਸਰਕਾਰ ਨੂੰ ਆਗਾਮੀ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ 'ਤੇ ਹਰਵਿੰਦਰ ਕੌਰ, ਵਿਨੋਦ, ਸੀਮਾ ਰਾਣੀ, ਦੀਨਾ ਰਾਣੀ, ਕਮਲੇਸ਼ ਕੌਰ, ਪਰਵੀਨ, ਕਿਰਨਜੀਤ ਰਾਣੀ, ਕੁਲਵਿੰਦਰ ਕੌਰ, ਸੁਨੀਤਾ ਦੇਵੀ, ਕਰਤਾਰੋ ਦੇਵੀ, ਨਿਰਮਲ ਕੌਰ, ਜੋਤੀ, ਸੀਤਾ ਮਾਨੀਆ, ਮਨੀਸ਼ ਕੁਮਾਰ, ਸੁਖਵਿੰਦਰ ਸਿੰਘ, ਹਰਜਿੰਦਰ ਕੁਮਾਰ, ਸਵਰਨਜੀਤ ਸਿੰਘ ਸੋਨੰੂ, ਗੁਰਤੇਜ ਸਿੰਘ ਗਿੱਲ, ਹਰਚੰਦ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਹਰਪ੍ਰੀਤ ਸਿੰਘ, ਮੰਗਤ ਰਾਮ, ਮਨਪ੍ਰੀਤ ਸਿੰਘ ਮਨੀ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਮਨਪ੍ਰੀਤ ਸਿੰਘ ਸ਼ਾਹਪੁਰ ਤੇ ਮਨਜੀਤ ਸਿੰਘ ਮਾਨ ਖ਼ਾਨਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਬੀ. ਯੂ. ਦੇ ਖਿਡਾਰੀਆਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂ-ਜਿਤਸੂ ਚੈਂਪੀਅਨਸ਼ਿਪ 'ਚ ਦਰਜ ਕੀਤੀਆਂ ਸ਼ਾਨਦਾਰ ਜਿ... ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਪੰਜਾਬ ਬਾਡੀ ਦੀ ਚੋਣ 1 ਜੂਨ ਨੂੰ ਕੀਤੀ ਜਾਵੇਗੀ-ਦਲਵੀਰ ਸਿੰਘ ਸਿੱਧੂਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।