08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਮਜ਼ਦੂਰਾਂ ਲਈ ਵਿਸ਼ੇਸ਼ ਕਾਨੂੰਨ ਲਾਗੂ ਕੀਤਾ ਜਾਵੇਗਾ-ਡਾ. ਅਮਰ ਸਿੰਘ <br/>

ਪੰਜਾਬ ਟਰੇਡ ਯੂਨੀਅਨ ਫੈਡਰੇਸ਼ਨ ਵਲੋਂ ਮੁਹੱਲਾ ਸ਼ਾਂਤੀ ਨਗਰ 'ਚ ਮਈ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਸੰਸਦ ਡਾ. ਅਮਰ ਸਿੰਘ ਤੇ ਹੋਰ | ਅਜੀਤ ਤਸਵੀਰ <br/> 02-05-2026
ਮੰਡੀ ਗੋਬਿੰਦਗੜ੍ਹ, 1 ਮਈ (ਰਾਜੇਸ਼ ਸ਼ਰਮਾ)-ਸਥਾਨਕ ਮੁਹੱਲਾ ਸ਼ਾਂਤੀ ਨਗਰ ਵਿਚ ਮਜ਼ਦੂਰ ਦਿਵਸ ਮੌਕੇ ਪੰਜਾਬ ਟਰੇਡ ਯੂਨੀਅਨ ਫੈਡਰੇਸ਼ਨ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਗਿਆ¢ ਸਮਾਗਮ ਦੀ ਅਗਵਾਈ ਫੈਡਰੇਸ਼ਨ ਦੇ ਪ੍ਰਧਾਨ ਧਰਮਪਾਲ ਅੰਗਰੀਸ਼ ਅਤੇ ਸੀਨੀਅਰ ਮੀਤ ਪ੍ਰਧਾਨ ਰਾਮ ਕੇਵਲ ਯਾਦਵ ਨੇ ਕੀਤੀ | ਇਸ ਸਮਾਗਮ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ¢ ਦੋਵਾਂ ਆਗੂਆਂ ਨੇ ਮੰਚ ਤੋਂ ਸੰਬੋਧਨ ਕਰਦੇ ਹੋਏ ਮਜ਼ਦੂਰ ਅੰਦੋਲਨ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ¢ ਉਨ੍ਹਾਂ ਦੱਸਿਆ ਕਿ 1886 ਦੇ ਸ਼ਿਕਾਗੋ ਅੰਦੋਲਨ ਦੌਰਾਨ ਮਜ਼ਦੂਰਾਂ ਨੇ 8 ਘੰਟੇ ਦੇ ਕੰਮ ਦੀ ਮੰਗ ਲਈ ਵੱਡੀ ਹੜਤਾਲ ਕੀਤੀ ਸੀ ਅਤੇ ਹੇਅਮਾਰਕੇਟ ਘਟਨਾ ਵਿਚ ਕਈ ਮਜ਼ਦੂਰਾਂ ਨੇ ਕੁਰਬਾਨੀਆਂ ਦਿੱਤੀਆਂ, ਜਿਸ ਕਾਰਨ ਮਈ ਦਿਵਸ ਮਜ਼ਦੂਰਾਂ ਦੇ ਹੱਕਾਂ ਦਾ ਪ੍ਰਤੀਕ ਬਣਿਆ¢ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਅਮਰੀਕਾ ਦੇ ਵਿਚ ਡੁੱਲੇ੍ਹ ਹੋਏ ਲਾਲ ਖ਼ੂਨ ਨੂੰ ਹੀ ਅੱਜ ਮਜ਼ਦੂਰਾਂ ਦਾ ਲਾਲ ਝੰਡਾ ਅਤੇ ਮਈ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜੋ ਕਿ ਮਜ਼ਦੂਰਾਂ ਦੇ ਹੱਕਾਂ ਦਾ ਪ੍ਰਤੀਕ ਹੈ¢ ਇਸ ਮੌਕੇ 'ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੰਚ ਤੋਂ ਕਿਹਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਨੇ ਹਾਲ ਹੀ ਵਿਚ ਮਜ਼ਦੂਰਾਂ ਲਈ ਬਣੇ ਮਨਰੇਗਾ ਕਾਨੂੰਨ ਨੂੰ ਬੰਦ ਕਰ ਦਿੱਤਾ ਹੈ, ਜਿਸ ਦਾ ਪੂਰੇ ਦੇਸ਼ ਵਿਚ ਵਿਰੋਧ ਹੋਇਆ¢ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕੇਂਦਰ ਵਿਚ ਬਣਨ ਨਾਲ ਹੀ ਇਹ ਕਾਨੂੰਨ ਮੁੜ ਲਾਗੂ ਕੀਤਾ ਜਾਵੇਗਾ | ਸਮਾਗਮ ਦੇ ਅਖੀਰ 'ਚ ਝੰਡਾ ਲਹਿਰਾਉਣ ਦੀ ਰਸਮ ਡਾ. ਅਮਰ ਸਿੰਘ ਅਤੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਅਦਾ ਕੀਤੀ ਗਈ ਅਤੇ ਰਾਸ਼ਟਰੀ ਗੀਤ ਦੇ ਨਾਲ ਸਮਾਗਮ ਨੂੰ ਵਿਰਾਮ ਦਿੱਤਾ ਗਿਆ¢ ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਸਾਬਕਾ ਕੌਂਸਲਰ ਚਰਨਜੀਤ ਸਿੰਘ ਬਾਜਵਾ, ਜਸਮੀਤ ਸਿੰਘ ਰਾਜਾ, ਲਾਲਾ ਸਿੰਘ ਲਾਲੀ, ਸ਼ਸ਼ੀ ਬਾਲਾ, ਡਾ. ਸਤਿਆ ਰਾਣੀ, ਪੂਨਮ ਗੋਸਾਈ, ਫੈਡਰੇਸ਼ਨ ਦੇ ਸਕੱਤਰ ਮੰਗਾ ਸਿੰਘ, ਰਣਜੀਤ ਸਿੰਘ, ਐਡਵੋਕੇਟ ਜੋਤੀ ਯਾਦਵ, ਜ਼ਿਲ੍ਹਾ ਸਕੱਤਰ ਸੋਨੂ ਰਾਣੀ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ ਸਮੇਤ ਵੱਡੀ ਗਿਣਤੀ ਵਿਚ ਮਜ਼ਦੂਰ ਹਾਜ਼ਰ ਸਨ¢

ਪਿਛਲੀ ਖ਼ਬਰ ਸ਼ੁਤਰਾਣਾਂ ਪੁਲਿਸ ਵਲੋਂ 70 ਲੀਟਰ ਲਾਹਣ ਬਰਾਮਦ <br/> ਅਗਲੀ ਖ਼ਬਰ ਬਾਬਾ ਲਹਿਣਾ ਸਿੰਘ ਸ਼੍ਰੋਮਣੀ ਅਕਾਲੀ ਦਲ (ਅ) ਦੇ ਧਾਰਮਿਕ ਤੇ ਇਤਿਹਾਸਕ ਮੁਖੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।