08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰ. 20 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ <br/>

ਅਜੀਤ ਡੈਸਕ 02-05-2026
ਨਾਭਾ, 1 ਮਈ (ਜਗਨਾਰ ਸਿੰਘ ਦੁਲੱਦੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਸਥਾਨਕ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੱਲੋਂ ਵਾਰਡ ਨੰਬਰ 20 ਤੋਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਅਮਰਦੀਪ ਸਿੰਘ ਖੰਨਾ ਤੇ ਨਗਰ ਕੌਂਸਲ ਦੇ ਸਾਬਕਾ ਐਕਟਿੰਗ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ, ਸੁਰਿੰਦਰ ਗਰੇਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਨਾਭਾ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਨਰਿੰਦਰ ਸਿੰਘ ਭਿੰਡਰ 'ਅਕਾਲੀ ਦਲ ਵਾਰਿਸ ਪੰਜਾਬ' ਦੇ ਜਥੇਬੰਦਕ ਸਕੱਤਰ ਅਤੇ ਮੁੱਖ ਬੁਲਾਰੇ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।