07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਰਲਡ ਯੂਨੀਵਰਸਿਟੀ ਵਲੋਂ ਯੂ. ਪੀ. ਐਸ. ਸੀ. ਟੌਪਰ ਸਿਮਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ <br/>

ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤਪਾਲ ਸਿੰਘ, ਯੂ.ਪੀ.ਐਸ.ਸੀ. ਟੌਪਰ ਸਿਮਰਨਦੀਪ ਕੌਰ ਦਾ ਸਨਮਾਨ ਕਰਦੇ ਹੋਏ ਨਾਲ ਹਨ, ਡਾ. ਹਰਨੀਤ ਬਿਲਿੰਗ, ਡਾ. ਸੁਖਵਿੰਦਰ ਸਿੰਘ ਬਿਲਿੰਗ, ਡਾ. ਸਿਕੰਦਰ ਸਿੰਘ ਤੇ ਹੋਰ | ਅਜੀਤ ਤਸਵੀਰ <br/> 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵਲੋਂ ਯੂ.ਪੀ.ਐਸ.ਸੀ ਟੌਪਰ ਸਿਮਰਨਦੀਪ ਕੌਰ, ਜਿਨ੍ਹਾਂ ਨੇ ਨਾਗਰਿਕ ਸੇਵਾਵਾਂ ਪ੍ਰੀਖਿਆ ਵਿਚ ਅਖਿਲ ਭਾਰਤੀ ਰੈਂਕ 15 ਹਾਸਲ ਕੀਤਾ ਹੈ, ਦੇ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ | ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ ਨੇ ਦੱਸਿਆ ਕਿ ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਵਲ ਸਰਵਿਸਜ਼ ਦੀ ਤਿਆਰੀ ਦੇ ਸਫ਼ਰ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕਰਨਾ ਸੀ | ਇਸ ਦੌਰਾਨ ਸਿਮਰਨਦੀਪ ਕੌਰ ਨੇ ਆਪਣੀ ਤਿਆਰੀ, ਰਣਨੀਤੀਆਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨੂੰ ਮੌਜੂਦਾ ਮਾਮਲਿਆਂ ਨਾਲ ਅੱਪਡੇਟ ਰਹਿਣ ਅਤੇ ਪੜ੍ਹਾਈ ਦੇ ਨਾਲ ਮਾਨਸਿਕ ਸੰਤੁਲਨ ਬਣਾਈ ਰੱਖਣ ਦੀ ਲੋੜ 'ਤੇ ਜੋਰ ਦਿੱਤਾ | ਇਸ ਮੌਕੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਵਿਭਾਗ ਦੀ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਸ਼ਟਰੀ ਪੱਧਰ ਦੇ ਉਪਲੱਬਧੀ ਹਾਸਲ ਕਰਨ ਵਾਲੇ ਵਿਅਕਤੀਆਂ ਨਾਲ ਸੰਵਾਦ ਵਿਦਿਆਰਥੀਆਂ ਦੀਆਂ ਆਕਾਂਸ਼ਾਵਾਂ ਨੂੰ ਨਵੀਂ ਦਿਸ਼ਾ ਦਿੰਦੇ ਹਨ | ਉਨ੍ਹਾਂ ਨੇ ਯੂਨੀਵਰਸਿਟੀ ਦੀ ਇਸ ਵਚਨਬੱਧਤਾ ਨੂੰ ਦੁਹਰਾਇਆ ਕਿ ਸੰਸਥਾ ਵਿਦਿਆਰਥੀਆਂ ਵਿਚ ਉਤਕਿ੍ਸ਼ਟਤਾ, ਆਲੋਚਨਾਤਮਿਕ ਸੋਚ ਅਤੇ ਨੇਤਿ੍ਤਵ ਦੇ ਗੁਣ ਵਿਕਸਿਤ ਕਰਨ ਲਈ ਵਚਨਬੱਧ ਹੈ | ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਕਲਾਸਰੂਮ ਤੋਂ ਬਾਹਰ ਦੇ ਅਨੁਭਵਾਤਮਕ ਅਧਿਐਨ ਦੀ ਮਹੱਤਤਾ ਬਹੁਤ ਵੱਧ ਹੈ | ਉਨ੍ਹਾਂ ਕਿਹਾ ਕਿ ਸਫਲ ਵਿਅਕਤੀਆਂ ਨਾਲ ਸਿੱਧਾ ਸੰਪਰਕ ਵਿਦਿਆਰਥੀਆਂ ਨੂੰ ਪ੍ਰਯੋਗਿਕ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੱਲ ਆਤਮਵਿਸ਼ਵਾਸ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਹੈ | ਅਖੀਰ ਵਿਚ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਸਿਮਰਨਦੀਪ ਕੌਰ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ ਰਜਿਸਟ੍ਰੇਸ਼ਨ ਲਾਜ਼ਮੀ <br/> ਅਗਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਨਾਭਾ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।