07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹੇ ਦੇ ਕੁੱਲ 544 ਬੂਥਾਂ ਦੇ 4 ਲੱਖ 54 ਹਜ਼ਾਰ 593 ਵੋਟਰਾਂ 'ਚੋਂ 3 ਲੱਖ 94 ਹਜ਼ਾਰ 200 ਵੋਟਰਾਂ ਦੀ ਮੈਪਿੰਗ ਮੁਕੰਮਲ <br/>

ਅਜੀਤ ਡੈਸਕ 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਰਾਜਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਪ੍ਰੀ-ਸਪੈਸ਼ਲ ਇੰਟੈਸਿਵ ਰਵੀਜ਼ਨ ਤਹਿਤ ਮੈਪਿੰਗ ਦੇ ਕੰਮ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ 87 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਹੈ¢ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 544 ਬੂਥਾਂ ਦੇ 4 ਲੱਖ 54 ਹਜ਼ਾਰ 593 ਵੋਟਰਾਂ 'ਚੋਂ 3 ਲੱਖ 94 ਹਜ਼ਾਰ 200 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਮੁਕੰਮਲ ਹੋ ਚੁੱਕੀ ਹੈ¢ ਉਨ੍ਹਾਂ ਦੱਸਿਆ ਕਿ ਚੋਣ ਹਲਕਾ 54-ਬਸੀ ਪਠਾਣਾਂ (ਅ.ਜ) ਦਾ 93.9 ਫ਼ੀਸਦੀ, ਚੋਣ ਹਲਕਾ 55-ਫ਼ਤਹਿਗੜ੍ਹ ਸਾਹਿਬ ਦਾ 84.68 ਫ਼ੀਸਦੀ ਅਤੇ 56-ਅਮਲੋਹ ਨੇ 81.67 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਕਰ ਲਿਆ ਹੈ¢ ਚੋਣ ਹਲਕਾ 55-ਫ਼ਤਹਿਗੜ੍ਹ ਸਾਹਿਬ ਅਤੇ 56-ਅਮਲੋਹ ਵਿਚ ਸ਼ਹਿਰੀ ਖੇਤਰ ਤੇ ਇੰਡਸਟਰੀ ਖੇਤਰ ਹੋਣ ਕਾਰਨ ਕੁਝ ਚੁਨੌਤੀਆਂ ਹਨ | ਇਸ ਲਈ ਉੱਥੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ¢ ਸ਼ਹਿਰੀ ਖੇਤਰ ਦੇ ਬੀ.ਐਲ.ਓਜ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿੱਜੀ ਤੌਰ 'ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ¢ ਡਿਪਟੀ ਕਮਿਸ਼ਨਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਬੀ.ਐਲ.ਓਜ਼ ਨੂੰ ਮੌਜੂਦਾ ਵੋਟਰ ਸੂਚੀ ਦੀ 2003 ਦੀ ਵੋਟਰ ਸੂਚੀ ਨਾਲ ਕੀਤੀ ਜਾ ਰਹੀ ਮਿਲਾਨ ਤੇ ਮੈਪਿੰਗ ਦੀ ਵੈਰੀਫਿਕੇਸ਼ਨ ਵਿਚ ਪੂਰਾ ਸਹਿਯੋਗ ਦੇਣ ਅਤੇ ਬੀ.ਐਲ.ਓਜ਼ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਤਾਂ ਜੋ ਪ੍ਰੀ-ਸਪੈਸ਼ਲ ਇੰਟੈਸਿਵ ਦੇ ਇਸ ਅਹਿਮ ਕਾਰਜ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ |

ਪਿਛਲੀ ਖ਼ਬਰ 9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ <br/> ਅਗਲੀ ਖ਼ਬਰ 'ਮਾਮਲਾ ਪਾਣੀ ਦੀ ਨਿਕਾਸੀ ਨਾ ਹੋਣ ਦਾ' ਰੋਡ ਜਾਮ ਕਰ ਕੇ ਸ਼ਹੀਦਗੜ੍ਹ ਵਾਸੀਆਂ ਨੇ ਪ੍ਰਸ਼ਾਸਨ ਤੇ ਵਿਧਾਇਕ ਖ਼ਿਲਾਫ਼ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।