07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ <br/>

ਪਿੰਡ ਹਿੰਮਤਗੜ੍ਹ (ਭਟੇੜੀ) ਵਿਖੇ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਗਰੋਂ ਜਾਣਕਾਰੀ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ ਤੇ ਹੋਰ ਆਗੂ | ਅਜੀਤ ਤਸਵੀਰ <br/> 02-05-2026
ਬਸੀ ਪਠਾਣਾਂ, 1 ਮਈ (ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਦਿਹਾੜੇ ਮੌਕੇ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਹੀ ਸ਼ਰਧਾਲੂਆਂ ਦੀ ਇਕ ਬੱਸ ਨਾਲ ਹਲਕਾ ਬਸੀ ਪਠਾਣਾਂ ਅਧੀਨ ਪੈਂਦੇ ਪਿੰਡ ਹਿੰਮਤਗੜ੍ਹ (ਭਟੇੜੀ) ਨੇੜੇ ਮੋਰਿੰਡਾ ਚੁੰਨ੍ਹੀ ਰੋਡ 'ਤੇ ਵਾਪਰੇ ਹਾਦਸੇ ਦੌਰਾਨ ਬੱਸ ਵਿਚ ਸਵਾਰ 9 ਸ਼ਰਧਾਲੂਆਂ ਦੀ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਪਿੰਡ ਹਿੰਮਤਗੜ੍ਹ (ਭਟੇੜੀ) ਵਿਖੇ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਹਿੰਮਤਪੁਰਾ ਦੇ ਸਰਪੰਚ ਸੁੱਚਾ ਸਿੰਘ, ਨੰਬਰਦਾਰ ਜਗਜੀਵਨ ਸਿੰਘ ਮੈਂਬਰ ਪੰਚਾਇਤ ਅਤੇ ਗੁਰਮੁੱਖ ਸਿੰਘ ਲਵਲੀ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦੱਸਿਆ ਕਿ 3 ਮਈ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਿ੍ਤਕ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ 9 ਸ਼ਰਧਾਲੂਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾ ਕੇ ਅਰਦਾਸ ਕੀਤੀ ਜਾਵੇਗੀ ਕਿ ਭਵਿੱਖ ਵਿਚ ਅਜਿਹੀ ਦਰਦਨਾਕ ਅਣਹੋਣੀ ਘਟਨਾ ਦੋਬਾਰਾ ਨਾ ਵਾਪਰੇ | ਉਨ੍ਹਾਂ ਦੱਸਿਆ ਕਿ ਉਕਤ ਬੱਸ ਹਾਦਸੇ ਵਿਚ ਮਰਨ ਵਾਲੇ ਸ਼ਰਧਾਲੂਆਂ 'ਚ 7 ਮੈਂਬਰ ਪਿੰਡ ਮੈਣਮਾਜਰੀ, ਇਕ ਕੱਜਲ ਮਾਜਰਾ ਅਤੇ ਇਕ ਸ਼ਰਧਾਲੂ ਪਿੰਡ ਛੰਨਾ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ | ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸੋਗਮਈ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ 'ਤੇ ਕੁਲਵਿੰਦਰ ਸਿੰਘ ਹਿੰਮਤਪੁਰਾ, ਸੁੱਚਾ ਸਿੰਘ, ਨੰਬਰਦਾਰ ਜਗਜੀਵਨ ਸਿੰਘ, ਗੁਰਮੁੱਖ ਸਿੰਘ ਲਵਲੀ, ਰਾਜਿੰਦਰ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਹਰਿੰਦਰ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਰਾਜਨਦੀਪ ਸਿੰਘ, ਜਗਤਾਰ ਸਿੰਘ, ਰਵਿੰਦਰ ਸਿੰਘ, ਰਾਜਵੰਤ ਸਿੰਘ, ਆਗਮਜੋਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਬਿਕਰਮਜੀਤ ਸਿੰਘ ਨੇ ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਕਾਰਜਭਾਰ ਸੰਭਾਲਿਆ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਕੁੱਲ 544 ਬੂਥਾਂ ਦੇ 4 ਲੱਖ 54 ਹਜ਼ਾਰ 593 ਵੋਟਰਾਂ 'ਚੋਂ 3 ਲੱਖ 94 ਹਜ਼ਾਰ 200 ਵੋਟਰਾਂ ਦੀ ਮੈਪਿੰਗ ਮੁਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।