07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਾ. ਬਿਕਰਮਜੀਤ ਸਿੰਘ ਨੇ ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਕਾਰਜਭਾਰ ਸੰਭਾਲਿਆ <br/>

ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਕਾਰਜਭਾਰ ਸੰਭਾਲਦੇ ਹੋਏ ਡਾ. ਬਿਕਰਮਜੀਤ ਸਿੰਘ | <br/> 02-05-2026
ਫ਼ਤਹਿਗੜ੍ਹ ਸਾਹਿਬ, 1 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਡਾ. ਬਿਕਰਮਜੀਤ ਸਿੰਘ ਨੇ ਕਾਰਜਭਾਰ ਸੰਭਾਲ ਲਿਆ ਹੈ | ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ, ਕਾਲਜ ਦੇ ਸਾਬਕਾ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਉਨ੍ਹਾਂ ਨੂੰ ਕਾਰਜਕਾਰੀ ਪਿ੍ੰਸੀਪਲ ਦਾ ਕਾਰਜਭਾਰ ਸੌਂਪਿਆ ਗਿਆ | ਇੰਜੀ. ਸੁਖਮਿੰਦਰ ਸਿੰਘ ਨੇ ਡਾ. ਬਿਕਰਮਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਅਹੁਦੇ ਲਈ ਚੋਣ ਉਨ੍ਹਾਂ ਦੀਆਂ ਉੱਤਮ ਸੇਵਾਵਾਂ, ਲੰਮੇ ਤਜਰਬੇ ਅਤੇ ਸੀਨੀਅਰਤਾ ਦੇ ਆਧਾਰ 'ਤੇ ਕੀਤੀ ਗਈ ਹੈ | ਕਾਲਜ ਦੇ ਸਾਬਕਾ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਵੀ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਡਾ. ਬਿਕਰਮਜੀਤ ਸਿੰਘ ਪਿਛਲੇ ਲਗਪਗ 33 ਸਾਲਾਂ ਤੋਂ ਆਪਣੀ ਅਣਥੱਕ ਮਿਹਨਤ, ਉੱਚ ਕਾਬਲੀਅਤ ਅਤੇ ਯੋਗ ਅਗਵਾਈ ਨਾਲ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਆ ਰਹੇ ਹਨ ਅਤੇ ਉਮੀਦ ਹੈ ਕਿ ਉਹ ਕਾਲਜ ਨੂੰ ਹੋਰ ਉੱਚਾਈਆਂ ਤੱਕ ਪਹੁੰਚਾਉਣਗੇ |

ਪਿਛਲੀ ਖ਼ਬਰ ਇਨਕਲਾਬੀ ਜੋਸ਼ੋ-ਖਰੋਸ਼ ਨਾਲ਼ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ 9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।