06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ ਕਣਕ ਦੀ 99 ਫ਼ੀਸਦੀ ਹੋਈ ਖ਼ਰੀਦ-ਡਿਪਟੀ ਕਮਿਸ਼ਨਰ

ਅਜੀਤ ਡੈਸਕ 03-05-2026
ਫ਼ਤਹਿਗੜ੍ਹ ਸਾਹਿਬ, 2 ਮਈ (ਬਲਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 2 ਲੱਖ 46 ਹਜ਼ਾਰ 175 ਮੀਟਰਿਕ ਟਨ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 44 ਹਜ਼ਾਰ 729 ਮੀਟਰਿਕ ਟਨ ਕਣਕ ਦੀ ਖ਼ਰੀਦ ਨਾਲ 99 ਫ਼ੀਸਦੀ ਤੋਂ ਵੱਧ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 594.86 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ | ਡਾ. ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ 'ਚੋਂ ਪਨਗ੍ਰੇਨ ਵਲੋਂ 58514 ਮੀਟਰਿਕ ਟਨ, ਮਾਰਕਫੈੱਡ ਵਲੋਂ 64378 ਮੀਟਰਿਕ ਟਨ, ਪਨਸਪ ਵਲੋਂ 56911 ਮੀਟਰਿਕ ਟਨ, ਵੇਅਰਹਾਊਸ ਵਲੋਂ 37283 ਮੀਟਰਿਕ ਟਨ, ਐਫ.ਸੀ.ਆਈ. ਵਲੋਂ 21974 ਮੀਟਰਿਕ ਟਨ ਤੇ ਪ੍ਰਾਈਵੇਟ ਵਪਾਰੀਆਂ ਵਲੋਂ 5668 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਣਕ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕੀਰਤੀ ਕਾਮਿਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅਮਲੋਹ ਪਬਲਿਕ ਸਕੂਲ ਵਿਚ ਫਾਊਾਡਰ ਡੇਅ ਤੇ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।