06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬਾਬਾ ਵਾਲਮੀਕਿ ਮੰਦਰ ਕਮੇਟੀ ਭੜੀ ਨੇ ਸਕੂਲੀ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 03-05-2026
ਸੰਘੋਲ, 2 ਮਈ (ਗੁਰਨਾਮ ਸਿੰਘ ਚੀਨਾ)-ਵਾਲਮੀਕਿ ਮੰਦਰ ਕਮੇਟੀ ਭੜੀ ਵਲੋਂ ਪਿਛਲੇ ਦਿਨੀਂ ਆਏ ਨਤੀਜਿਆਂ ਦੌਰਾਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਜਮਾਤਾਂ ਦੇ ਆਏ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਨਮਾਨਿਤ ਕਰਨ ਦਾ ਮਕਸਦ ਉਨ੍ਹਾਂ ਨੂੰ ਅੱਗੇ ਵੱਧਣ ਲਈ ਹੱਲਾਸ਼ੇਰੀ ਦੇਣਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਦੇ ਨਾਲ ਭਵਿੱਖ ਵਿਚ ਵੱਡੀਆਂ ਪ੍ਰਾਪਤੀਆਂ ਕਰ ਸਕਣ | ਇਸ ਮੌਕੇ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਗੁਰਮੇਲ ਸਿੰਘ, ਪੰਚ ਨਾਹਰ ਸਿੰਘ, ਹਰਪਾਲ ਸਿੰਘ, ਪਾਲ ਸਿੰਘ, ਮਨਿੰਦਰ ਸਿੰਘ, ਹਰਬਿਲਾਸ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਵਰਿੰਦਰ ਸਿੰਘ ਅਤੇ ਸੋਹਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਬੀਰ ਜੀ ਦਾ ਗਿਆਨ ਪੂਰੇ ਸੰਸਾਰ ਨੂੰ ਇਕ ਕਰੇਗਾ-ਸੰਤ ਰਾਮਪਾਲ ਅਗਲੀ ਖ਼ਬਰ ਗਰੈਜੂਏਸ਼ਨ ਸਮਾਗਮ ਦੌਰਾਨ ਪਾਈਨ ਗਰੋਵ ਦੇ ਬੱਚਿਆਂ ਨੇ ਜਿੱਤਿਆ ਦਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।