06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਪਣੀ ਆਈ. ਡੀ. ਬਣਾਉਣੀ ਜ਼ਰੂਰੀ-ਡਿਪਟੀ ਕਮਿਸ਼ਨਰ

ਅਜੀਤ ਡੈਸਕ 03-05-2026
ਫ਼ਤਹਿਗੜ੍ਹ ਸਾਹਿਬ, 2 ਮਈ (ਮਨਪ੍ਰੀਤ ਸਿੰਘ)-ਖੇਤੀਬਾੜੀ ਵਿਭਾਗ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਗਰੀਸਟੈਕ ਸਕੀਮ ਅਧੀਨ ਹਰ ਕਿਸਾਨ ਨੂੰ ਆਪਣੀ ਆਈ.ਡੀ ਬਣਾਉਣੀ ਜ਼ਰੂਰੀ ਹੈ ਤਾਂ ਜੋ ਉਹ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਐਗਰੀਸਟੈਕ ਫਾਰਮਰ ਰਜਿਸਟਰੀ ਸਬੰਧੀ ਖੇਤੀਬਾੜੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਗਰੀਸਟੈਕ ਸਕੀਮ ਅਧੀਨ ਕਿਸਾਨਾਂ ਦੀਆਂ ਆਈ.ਡੀਜ਼ ਬਣਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕਿਸਾਨਾਂ ਦੀ ਆਈ.ਡੀਜ਼ ਬਣਾਉਣ ਲਈ ਕਿਹਾ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਕਿਸੇ ਵੀ ਨੇੜੇ ਦੇ ਕਾਮਨ ਸਰਵਿਸ ਸੈਂਟਰ 'ਤੇ ਜਾ ਕੇ ਕਰਵਾਉਣ ਤਾਂ ਜੋ ਭਵਿੱਖ ਵਿਚ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾ ਸਕੇ |
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਲਗਪਗ 38000 ਕਿਸਾਨ ਖੇਤੀ ਕਰਦੇ ਹਨ ਅਤੇ ਲਗਪਗ 5000 ਕਿਸਾਨ ਆਪਣੀਆਂ ਆਈ.ਡੀਜ਼ ਬਣਵਾ ਚੁੱਕੇ ਹਨ | ਕਿਸਾਨਾਂ ਦੀਆਂ ਆਈ.ਡੀਜ਼ ਬਣਾਉਣ ਲਈ ਵਿਭਾਗ ਵਲੋਂ ਰੋਜ਼ਾਨਾ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਆਈ.ਡੀਜ਼ ਮੁਫ਼ਤ ਬਣਾਈਆਂ ਜਾ ਰਹੀਆਂ ਹਨ | ਜਿਸ ਲਈ ਕਿਸਾਨ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਪਣਾ ਆਧਾਰ ਕਾਰਡ, ਆਧਾਰ ਕਾਰਡ ਨਾਲ ਲਿੰਕ ਮੋਬਾਈਲ ਅਤੇ ਜਮ੍ਹਾਬੰਦੀ ਨਾਲ ਲੈ ਕੇ ਜਾਣ ਤਾਂ ਜੋ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਮੌਕੇ 'ਤੇ ਪੂਰੀ ਕੀਤੀ ਜਾ ਸਕੇ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐਮ.ਜੀ. ਅਸ਼ੋਕਾ ਗਰਲਜ਼ ਸਕੂਲ 'ਚ ਜਲ ਪਖਵਾੜਾ ਮਨਾਇਆ ਅਗਲੀ ਖ਼ਬਰ ਕਬੀਰ ਜੀ ਦਾ ਗਿਆਨ ਪੂਰੇ ਸੰਸਾਰ ਨੂੰ ਇਕ ਕਰੇਗਾ-ਸੰਤ ਰਾਮਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।