07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਾਈ ਗੁਰਜਿੰਦਰ ਸਿੰਘ ਨੇ ਕਥਾਵਾਚਕ ਵਜੋਂ ਸੇਵਾ ਸੰਭਾਲੀ

ਅਜੀਤ ਡੈਸਕ 03-05-2026
ਫ਼ਤਹਿਗੜ੍ਹ ਸਾਹਿਬ, 2 ਮਈ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਦੀ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਭਾਈ ਗੁਰਜਿੰਦਰ ਸਿੰਘ ਵਲੋਂ ਕਥਾਵਾਚਕ ਵਜੋਂ ਸੇਵਾ ਸੰਭਾਲੀ ਗਈ | ਸੇਵਾ ਸੰਭਾਲਣ ਉਪਰੰਤ ਭਾਈ ਗੁਰਜਿੰਦਰ ਸਿੰਘ ਨੇ ਸਾਹਿਬਜ਼ਾਦਿਆਂ ਦੇ ਸੰਸਕਾਰਿਕ ਅਸਥਾਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਗੁਰਜਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਚੰਗੇ ਭਾਗ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਨਿਸ਼ਠਾ ਅਤੇ ਮਰਿਆਦਾ ਨਾਲ ਗੁਰੂ ਘਰ ਦੀ ਸੇਵਾ ਨਿਭਾਉਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਵਲੋ ਭਾਈ ਗੁਰਜਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਇੰਚਾਰਜ ਹਰਮਨਜੀਤ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ ਹਰੀਪੁਰੀਆ, ਤਰਸੇਮ ਸਿੰਘ (ਲੰਗਰ ਇੰਚਾਰਜ), ਚਰਨਜੀਤ ਸਿੰਘ ਭੰਗੂ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਦਫ਼ਤਰ 'ਚ ਕਾਰਕੁਨਾਂ ਨਾਲ ਕੀਤੀ ਮੀਟਿੰਗ... ਅਗਲੀ ਖ਼ਬਰ ਬਡਵਾਲਾ ਵਿਖੇ ਮੈਰਿਟ 'ਚ ਆਉਣ ਵਾਲੇ ਬੱਚਿਆਂ ਦਾ ਐਨ.ਆਰ.ਆਈ. ਸ਼ਮਿੰਦਰਜੀਤ ਗਿੱਲ ਨੇ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।