07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨੰਦਪੁਰ ਕਲÏੜ ਰੋਡ 'ਤੇ ਰੇਲਵੇ ਅੰਡਰਬਿ੍ਜ ਬਣਾਉਣ ਦੀ ਕੀਤੀ ਮੰਗ

ਅਜੀਤ ਡੈਸਕ 03-05-2026
ਬਸੀ ਪਠਾਣਾਂ, 2 ਮਈ (ਐਚ.ਐਸ. ਗੌਤਮ)-ਬਲਾਕ ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਪ੍ਰਧਾਨ ਅਮੀ ਚੰਦ ਭਟੇੜੀ, ਐਡਵੋਕੇਟ ਗੁਰਜੀਤ ਸਿੰਘ ਮਾਰਵਾ ਤੇ ਹੋਰ ਕਾਂਗਰਸੀ ਆਗੂਆਂ ਨੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਇਕ ਪੱਤਰ ਲਿਖ ਕੇ ਬਸੀ ਪਠਾਣਾਂ-ਨੰਦਪੁਰ ਕਲÏੜ ਰੋਡ 'ਤੇ ਸਥਿਤ ਰੇਲਵੇ ਫਾਟਕ 'ਤੇ ਅੰਡਰ ਬਿ੍ਜ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ | ਇਸ ਮੌਕੇ ਐਡ. ਮਾਰਵਾ ਕਿਹਾ ਕਿ ਇਸ ਰੇਲਵੇ ਫਾਟਕ ਦੇ ਲਗਾਤਾਰ ਬੰਦ ਰਹਿਣ ਕਾਰਨ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸਕੂਲੀ ਬੱਚੇ, ਮਰੀਜ਼, ਦਫ਼ਤਰ ਜਾਣ ਵਾਲੇ ਲੋਕ ਅਤੇ ਆਮ ਰਾਹਗੀਰ 20 ਤੋਂ 30 ਮਿੰਟ ਤੱਕ ਜਾਮ ਵਿਚ ਫਸੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਲੋਕ ਹਿਤ ਨੂੰ ਮੁੱਖ ਰੱਖਦਿਆਂ ਨੰਦਪੁਰ ਕਲÏੜ ਰੋਡ 'ਤੇ ਜਲਦੀ ਤੋਂ ਜਲਦੀ ਰੇਲਵੇ ਅੰਡਰ ਬਿ੍ਜ ਦਾ ਨਿਰਮਾਣ ਕਰਵਾਇਆ ਜਾਵੇ | ਇਸ ਨਾਲ ਬਸੀ ਪਠਾਣਾਂ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਹੋਵੇਗੀ | ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾ ਕੇ ਜਲਦੀ ਹੱਲ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ, ਬਿੱਕਰ ਸਿੰਘ ਦੀਵਾ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਲਾਲ ਸਿੰਘ ਲਾਲੀ, ਸ਼ਹਿਰੀ ਬਲਾਕ ਪ੍ਰਧਾਨ ਸੰਜੀਵ ਦੱਤਾ, ਅਮਿਤ ਜੈ ਚੰਦ ਸ਼ਰਮਾ, ਗੋਬਿੰਦ ਰਾਮ ਭਟੇੜੀ, ਅੰਕਿਤ ਸੈਣੀ, ਬੱਗਾ ਸੈਣੀ ਅਤੇ ਸਤਿਨਾਮ ਸਿੰਘ ਤੁਰਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਭਾਰਤ ਦੀ ਆਜ਼ਾਦੀ ਦੀ ਲਹਿਰ 'ਚ ਮਹਿਲਾਵਾਂ ਦੀ ਭੂਮਿਕਾ 'ਤੇ ਗੈਸਟ ਲੈਕਚਰ ਦਾ ਕਰਵਾਇਆ ਅਗਲੀ ਖ਼ਬਰ ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਦਫ਼ਤਰ 'ਚ ਕਾਰਕੁਨਾਂ ਨਾਲ ਕੀਤੀ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।