16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

2027 ਦੀਆਂ ਚੋਣਾਂ 'ਚ ਲੋਕ 'ਆਪ' ਨੂੰ ਸੱਤਾ ਤੋਂ ਬਾਹਰ ਕਰ ਦੇਣਗੇ-ਹਰਬੰਸ ਬਡਾਲੀ, ਰਾਕੇਸ਼ ਸਾਹੀ

ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਤੇ ਹੋਰ | ਤਸਵੀਰ: ਕੇਵਲ ਸਿੰਘ <br/> 04-05-2026
ਅਮਲੋਹ, 3 ਮਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਵਾਲ ਉਠਾਏ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਚੋਣਾਂ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਪੰਜਾਬ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ, ਪਰ ਹਕੀਕਤ ਵਿਚ ਸੂਬਾ ਪਹਿਲਾਂ ਨਾਲੋਂ ਹੋਰ ਵੱਧ ਕਰਜ਼ੇ ਹੇਠਾਂ ਡੁੱਬ ਗਿਆ ਹੈ | ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ 2500 ਰੁਪਏ ਕਰਨ ਦਾ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜੋ ਕਿ ਬਜ਼ੁਰਗਾਂ ਨਾਲ ਸਾਫ਼ ਧੋਖਾ ਹੈ | ਇਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਵਿਚ ਨਿਰਾਸ਼ਾ ਦਾ ਮਾਹੌਲ ਬਣ ਚੁੱਕਾ ਹੈ ਅਤੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਲੋਕ 'ਆਪ' ਨੂੰ ਸੱਤਾ ਤੋਂ ਬਾਹਰ ਕਰ ਦੇਣਗੇ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਭਰੋਸੇ 'ਤੇ ਖਰੀ ਉਤਰਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਵਲੋਂ ਮਹਿਲਾਂ ਰਾਖਵਾਂਕਰਨ ਬਿੱਲ ਦੇ ਸਮਰਥਨ ਵਿਚ ਪੈਦਲ ਮਾਰਚ ਕੱਢਿਆ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਅੰਦਰ ਅੱਗ ਕਾਰਨ ਹੋਏ ਨੁਕਸਾਨ ਲਈ 50 ਲੱਖ ਰੁਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।