16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਕੀਤਾ ਰਵਾਨਾ

ਅਜੀਤ ਡੈਸਕ 04-05-2026
ਨਾਭਾ, 3 ਮਈ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਚੇਅਰਮੈਨ ਜੱਸੀ ਸੋਹੀਆ ਵਾਲਾ ਵਲੋਂ ਅੱਜ ਸਥਾਨਕ ਵਾਰਡ ਨੰਬਰ 18 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਬਲਵਿੰਦਰ ਕੌਰ ਅਤੇ ਯੂਥ ਆਗੂ ਉੱਦਮਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਸ ਯਾਤਰਾ ਨਾਲ ਬਜ਼ੁਰਗਾਂ ਨੂੰ ਜਿੱਥੇ ਗੁਰੂ ਧਾਮਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ ਉੱਥੇ ਹੀ ਤਿੰਨ ਦਿਨ ਨਗਰ ਨਿਵਾਸੀ ਬਜ਼ੁਰਗ ਇਕੱਠੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਯਾਤਰਾ ਕਰਨ ਉਪਰੰਤ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦਿੰਦੇ ਹਨ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ ਸੁੱਖੇਵਾਲ, ਦਵਿੰਦਰ ਸਿੰਘ ਸਰਪੰਚ ਕੁਲਾਰਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸੰਚਿਤ ਸਿੰਗਲਾ ਬਣੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।