16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਡਾ. ਅਮਰਜੀਤ ਸੋਹਲ ਨਗਰ ਪੰਚਾਇਤ ਦੀ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹੋਰ ਆਗੂ ਮੀਟਿੰਗ ਦੌਰਾਨ | ਤਸਵੀਰ: ਜੋਗਿੰਦਰ ਪਾਲ <br/> 04-05-2026
ਖਮਾਣੋਂ, 3 ਮਈ (ਜੋਗਿੰਦਰ ਪਾਲ)-ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਦੇ ਘਰ ਵਿਖੇ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਮੀਟਿੰਗ ਰੱਖੀ ਗਈ | ਇਸ ਮੀਟਿੰਗ ਦੌਰਾਨ ਵਰਕਰਾਂ ਦੀ ਹਾਜ਼ਰੀ ਵਿਚ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਵੀ ਸ਼ਾਮਿਲ ਹੋਏ | ਇਸ ਮੌਕੇ ਡਾ. ਅਮਰਜੀਤ ਸੋਹਲ ਨੂੰ ਚੋਣ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਅਤੇ ਉਨ੍ਹਾਂ ਵਲੋਂ ਚੋਣ ਕਮੇਟੀ ਦੇ ਹੋਰ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਕਿਸ਼ੋਰੀ ਲਾਲ ਗਾਬਾ ਪ੍ਰਧਾਨ ਸ਼ਹਿਰੀ, ਪਰਮਜੀਤ ਸਿੰਘ ਬਾਗੜੀ, ਗੁਰਚਰਨ ਸਿੰਘ ਚੰਨੀ ਬਲਾਕ ਪ੍ਰਧਾਨ, ਡਾ. ਨਰੇਸ਼ ਚੌਹਾਨ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ, ਪਰਮਿੰਦਰ ਕੌਰ ਕੰਗ ਪ੍ਰਧਾਨ ਬਲਾਕ (ਮਹਿਲਾ), ਮਨਮੋਹਨ ਸਿੰਘ ਕੰਗ ਜ਼ਿਲ੍ਹਾ ਵਾਈਸ ਪ੍ਰਧਾਨ, ਪੂਨਮ ਸਿੰਘ ਸਕੱਤਰ, ਗੁਰਿੰਦਰ ਸਿੰਘ ਸੋਨੀ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਸੋਨੀ, ਗੁਰਪ੍ਰੀਤ ਸਿੰਘ, ਸੁਖਵਿੰਦਰ ਕੌਰ, ਕਮਲਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ 6 ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਗਊ ਸੇਵਾ ਸਮਿਤੀ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।