06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਿਲਕਫੈੱਡ ਮੈਨੇਜਮੈਂਟ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵੇਰਕਾ ਆਊਟ ਸੋਰਸ ਮੁਲਾਜ਼ਮਾਂ ਨੇ ਖੋਲਿ੍ਹਆ ਮੋਰਚਾ

ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਵੇਰਕਾ ਮੈਗਾ <br/> 10-05-2026
ਬਸੀ ਪਠਾਣਾਂ, 9 ਮਈ (ਪੱਤਰ ਪ੍ਰੇਰਕ)-ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਵੇਰਕਾ ਮੈਗਾ ਡੇਅਰੀ ਬਸੀ ਪਠਾਣਾ ਦੇ ਮੁੱਖ ਗੇਟ 'ਤੇ ਮੁਲਾਜ਼ਮਾਂ ਵਲੋਂ ਮਿਲਕਫੈੱਡ ਪ੍ਰਬੰਧਕਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮਾਂ ਨੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ | ਇਸ ਮੌਕੇ ਪਲਾਂਟ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਮਿਲਕਫੈੱਡ ਪ੍ਰਬੰਧਕਾਂ ਵਲੋਂ ਮੰਗਾਂ ਪ੍ਰਤੀ ਧਾਰੀ ਚੁੱਪੀ ਅਤੇ ਵਾਰ-ਵਾਰ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਨੇ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੈਨੇਜਮੈਂਟ ਨੇ ਫਿਰ ਵੀ ਕੋਈ ਗ਼ੌਰ ਨਾ ਕੀਤੀ, ਤਾਂ 13 ਮਈ ਨੂੰ ਮੋਹਾਲੀ ਪਲਾਂਟ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ | ਪਲਾਂਟ ਜਨਰਲ ਸਕੱਤਰ ਪੁਨੀਤ ਸ਼ਰਮਾ ਨੇ ਦੱਸਿਆ ਕਿ ਮੁੱਖ ਦਫ਼ਤਰ ਮਿਲਕਫੈੱਡ ਚੰਡੀਗੜ੍ਹ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਪਿਛਲੀਆਂ ਮੀਟਿੰਗਾਂ ਦੌਰਾਨ ਦਿੱਤੇ ਭਰੋਸਿਆਂ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋਇਆ | ਪੰਜਾਬ ਸਰਕਾਰ ਵਲੋਂ ਬਣਾਈ ਉੱਚ ਪੱਧਰੀ ਕਮੇਟੀ ਦੀ ਇਕ ਵੀ ਮੀਟਿੰਗ ਨਾ ਹੋਣਾ ਪ੍ਰਬੰਧਕਾਂ ਦੀ ਗੈਰ-ਸੰਜੀਦਗੀ ਦਾ ਸਬੂਤ ਹੈ | ਉਨ੍ਹਾਂ ਮੰਗ ਕੀਤੀ ਕਿ ਸਮੂਹ ਆਊਟ ਸੋਰਸ ਕਰਮਚਾਰੀਆਂ ਨੂੰ ਤੁਰੰਤ ਵਿਭਾਗ ਵਿਚ ਸ਼ਾਮਿਲ ਕਰਕੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਕਿਰਤ ਕਾਨੂੰਨਾਂ ਤਹਿਤ ਬਣਦਾ ਬੋਨਸ ਦਿੱਤਾ ਜਾਵੇ, ਉੱਚ ਵਿੱਦਿਅਕ ਯੋਗਤਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਪੋਸਟਾਂ 'ਤੇ ਅਪਗ੍ਰੇਡ ਕੀਤਾ ਜਾਵੇ | ਅੱਜ ਦੀ ਇਸ ਗੇਟ ਰੈਲੀ ਵਿਚ ਤੇਜਿੰਦਰ ਸਿੰਘ ਖ਼ਜ਼ਾਨਚੀ, ਸੰਦੀਪ ਸਿੰਘ ਮੀਤ ਪ੍ਰਧਾਨ, ਨਰਿੰਦਰ ਸਿੰਘ ਪੈੱ੍ਰਸ ਸਕੱਤਰ, ਰਣਧੀਰ ਸਿੰਘ, ਰਮਨਦੀਪ ਸਿੰਘ, ਗੁਰਤੇਜ ਸਿੰਘ, ਦਮਨਜੋਤ ਸਿੰਘ, ਸਹਿਜਪਾਲ ਸਿੰਘ, ਸੂਰਜ ਕੁਮਾਰ, ਬਲਜਿੰਦਰ ਸਿੰਘ, ਰਵੀ, ਜਸਮਨਦੀਪ ਕੌਰ, ਮਨਪ੍ਰੀਤ ਕੌਰ, ਜਸਵੀਰ ਸਿੰਘ ਅਤੇ ਸਮੂਹ ਆਊਟ ਸੋਰਸ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਪੰਜਾਬ 'ਚ 'ਆਪ' ਸਰਕਾਰ ਨੋਟ ਇਕੱਠੇ ਕਰਨ 'ਚ ਮਸਰੂਫ਼, ਜਨਤਾ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ-ਇੰਜੀ. ਕੰਵਰਵੀਰ ਸਿੰਘ... ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਇੰਟਰ-ਸਕੂਲ ਫ਼ਤਹਿ ਸਹੋਦਿਆ ਸਟੋਰੀ ਟੈਲਿੰਗ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।