06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਗਿਆਤ ਵਾਹਨ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ ਦੀ ਮੌਤ

ਪਿੰਡ ਰਾਣਵਾਂ ਹਾਦਸੇ ਉਪਰੰਤ ਡਿੱਗਿਆ ਪਿਆ ਮੋਟਰਸਾਈਕਲ | <br/> 10-05-2026
ਸੰਘੋਲ, 9 ਮਈ (ਪਰਮਵੀਰ ਸਿੰਘ)-ਖਰੜ-ਲੁਧਿਆਣਾ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਰਾਣਵਾਂ ਨੇੜੇ ਬੀਤੀ ਰਾਤ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਪਿੰਡ ਰਾਣਵਾਂ ਨੇੜੇ ਹਾਦਸੇ ਦੀ ਸੂਚਨਾ ਮਿਲੀ | ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਡਿੱਗੇ ਪਏ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਇਲਾਜ ਲਈ ਖਮਾਣੋਂ ਦੇ ਸਰਕਾਰੀ ਸਿਹਤ ਕੇਂਦਰ ਦਾਖਲ ਕਰਵਾਇਆ ਗਿਆ | ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੀੜਤ ਚੰਡੀਗੜ੍ਹ ਤੋਂ ਵਾਪਸ ਆਪਣੇ ਘਰ ਖਮਾਣੋਂ ਆ ਰਿਹਾ ਸੀ, ਦੱਸਿਆ ਜਾ ਰਿਹਾ ਹੈ ਕਿ ਅਗਿਆਤ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ | ਪੁਲਿਸ ਅਨੁਸਾਰ ਮਿ੍ਤਕ ਦੀ ਪਛਾਣ ਵਰਿੰਦਰ ਸਿੰਘ ਵਾਸੀ ਖਮਾਣੋਂ ਵਜੋਂ ਹੋਈ ਹੈ, ਜੋ ਸਰਕਾਰੀ ਮੁਲਾਜ਼ਮ ਦੱਸਿਆ ਜਾ ਰਿਹਾ ਹੈ | ਥਾਣਾ ਮੁਖੀ ਖਮਾਣੋਂ ਸੁਰੇਸ਼ ਕੁਮਾਰ ਨੇ ਸੰਪਰਕ ਕਰਨ 'ਤੇ ਕਿਹਾ ਕਿ ਮਾਮਲੇ 'ਚ ਪਰਿਵਾਰਕ ਮੈਂਬਰ ਦੇ ਬਿਆਨ 'ਤੇ ਬਣਦੀ ਕਾਨੂੰਨੀ
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ 'ਚ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਨੂੰ ਸ਼ੁਕਰਾਨਾ ਨਹੀਂ, ਪਸ਼ਚਾਤਾਪ ਯਾਤਰਾ ਕਰਨੀ ਚਾਹੀਦੀ ਹੈ-ਮਨੈਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।