06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ-ਰਾਣਾ

ਅਜੀਤ ਡੈਸਕ 10-05-2026
ਖਮਾਣੋਂ, 9 ਮਈ (ਜੋਗਿੰਦਰ ਪਾਲ)-ਪ੍ਰਵੀਨ ਰਾਣਾ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ ਹੈ, ਜਿਸ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਮੁਲਾਜ਼ਮਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਰਾਣਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ, ਡੀ.ਏ. ਦੀ ਅਦਾਇਗੀ, ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਦਾ ਵਾਅਦਾ ਕੀਤਾ ਸੀ ਜੋ ਅੱਜ ਤੱਕ ਵਫ਼ਾ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਵੀ ਨਹੀਂ ਮਿਲਦੀਆਂ ਹਨ | ਰਾਣਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ਼ਾਇਦ ਇਹ ਭੁੱਲ ਚੁੱਕੇ ਹਨ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਬਣਾਉਣ ਵਿਚ ਮੁਲਾਜ਼ਮ ਵਰਗ ਦਾ ਬਹੁਤ ਵੱਡਾ ਰੋਲ ਰਿਹਾ ਹੈ ਪਰ ਹੁਣ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਅਤੇ ਪੰਜਾਬ ਦੇ ਲੋਕ ਇਸ ਵਾਅਦਾ ਖ਼ਿਲਾਫ਼ੀ ਦਾ ਜਵਾਬ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ ਅਤੇ ਸੱਤਾ ਤੋਂ ਬਾਹਰ ਦਾ ਰਸਤਾ
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਵਿਚ ਪੀ.ਐਮ.ਐਸ.ਐਮ.ਏ ਤਹਿਤ ਲਗਾਇਆ ਵਿਸ਼ੇਸ਼ ਜਾਂਚ ਕੈਂਪ ਅਗਲੀ ਖ਼ਬਰ ਪੰਜਾਬ ਭਰ ਦੇ ਕਿਸਾਨ ਹੱਦ ਕਰਜ਼ਿਆਂ 'ਚ ਕੀਤਾ ਵਾਧਾ ਲਾਗੂ ਨਾ ਕਰਨ ਕਾਰਨ ਪ੍ਰੇਸ਼ਾਨੀ ਦੇ ਆਲਮ 'ਚ-ਹਰਬੰਸ ਸਿੰਘ ਪੰਧੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।