07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹਾ ਹਸਪਤਾਲ ਵਿਚ ਪੀ.ਐਮ.ਐਸ.ਐਮ.ਏ ਤਹਿਤ ਲਗਾਇਆ ਵਿਸ਼ੇਸ਼ ਜਾਂਚ ਕੈਂਪ

ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ. ਜਸਪ੍ਰੀਤ ਸਿੰਘ ਬੇਦੀ | ਅਜੀਤ ਤਸਵੀਰ <br/> 10-05-2026
ਫ਼ਤਹਿਗੜ੍ਹ ਸਾਹਿਬ, 9 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਪੀ.ਐਮ.ਐਸ.ਐਮ.ਏ (ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ) ਦਿਵਸ ਮੌਕੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਉਨ੍ਹਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਹਸਪਤਾਲ ਵਿਚ ਹਰ ਮਹੀਨੇ 9 ਅਤੇ 23 ਤਰੀਕ ਨੂੰ ਇਹ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਗਰਭਵਤੀ ਔਰਤਾਂ ਨੂੰ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗਰਭਵਤੀਆਂ ਨੂੰ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰੀ ਕੇਂਦਰਾਂ ਵਿਚ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਗਰਭਵਤੀਆਂ ਦੇ ਦੋ ਅਲਟਰਾਸਾਂਊਡ ਵੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸ਼ੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਰਨੈਲ ਕੌਰ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ-ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।