07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੋਆਪਰੇਟਿਵ ਬੈਂਕ ਦੇ ਜ਼ਿਲ੍ਹਾ ਹੈੱਡਕੁਆਟਰ ਦਫ਼ਤਰ ਅੱਗੇ ਬੀ.ਕੇ.ਯੂ. (ਕਾਦੀਆਂ) ਵਲੋਂ 11 ਨੂੰ ਦਿੱਤਾ ਜਾਵੇਗਾ ਧਰਨਾ-ਅਮਰਾਲਾ

ਅਜੀਤ ਡੈਸਕ 10-05-2026
ਖਮਾਣੋਂ, 9 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸਹਿ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਆਪ੍ਰੇਟਿਵ ਸੁਸਾਇਟੀਆਂ ਦੇ ਵਧਾਏ ਗਏ ਹੱਦ ਕਰਜ਼ੇ ਤੁਰੰਤ ਮਨਜ਼ੂਰ ਕਰਵਾਉਣ ਲਈ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਕੋਆਪਰੇਟਿਵ ਬੈਂਕਾਂ ਦੇ ਅੱਗੇ ਧਰਨੇ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਹਿਤ ਕੋਆਪਰੇਟਿਵ ਬੈਂਕ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹੈੱਡਕੁਆਟਰ ਦਫ਼ਤਰ ਅੱਗੇ ਬੀ.ਕੇ.ਯੂ. ਕਾਦੀਆਂ ਵਲੋਂ 11 ਮਈ ਨੂੰ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਧਰਨਾ ਦਿੱਤਾ ਜਾ ਰਿਹਾ ਹੈ | ਸਰਬਜੀਤ ਸਿੰਘ ਅਮਰਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਪ੍ਰੈਲ ਮਹੀਨੇ ਵਿਚ ਕੋਆਪ੍ਰੇਟਿਵ ਸਭਾਵਾਂ ਦੇ ਹਿੱਸੇਦਾਰ ਕਿਸਾਨਾਂ ਦੇ ਫ਼ਸਲੀ ਕਰਜ਼ਿਆਂ ਵਿਚ ਵਾਧਾ ਕੀਤਾ ਗਿਆ ਸੀ ਅਤੇ ਸਮੂਹ ਸਹਿਕਾਰੀ ਸਭਾਵਾਂ ਨੂੰ ਨਵੇਂ ਹੱਦ ਕਰਜ਼ੇ ਬਣਾ ਕੇ ਸਹਿਕਾਰੀ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਪ੍ਰੰਤੂ ਸਹਿਕਾਰੀ ਬੈਂਕ ਵਾਲੇ ਕਰਮਚਾਰੀ ਵਧੇ ਹੋਏ ਹੱਦ ਕਰਜ਼ੇ ਲੈਣ ਨੂੰ ਤਿਆਰ ਨਹੀਂ ਹਨ | ਉਨ੍ਹਾਂ ਕਿਹਾ ਕਿ ਜ਼ਿਆਦਾ ਨੁਕਸਾਨ ਕਿਸਾਨੀ ਦਾ ਹੋ ਰਿਹਾ ਹੈ ਕਿਉਂਕਿ ਕਿਸਾਨ ਨੇ ਸਹਿਕਾਰੀ ਸਭਾ ਤੋਂ ਖਾਦ, ਦਵਾਈਆਂ, ਡੀਜ਼ਲ ਅਤੇ ਨਕਦੀ ਆਦਿ ਲੈ ਕੇ ਆਉਣ ਵਾਲੀ ਫ਼ਸਲ ਦੀ ਬਿਜਾਈ ਦਾ ਪ੍ਰਬੰਧ ਕਰਨਾ ਹੁੰਦਾ ਹੈ, ਜੋ ਕਿ ਪਛੜ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਮਸਲੇ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਕਿਸਾਨ ਸਹਿਕਾਰੀ ਸਭਾ ਦੇ ਨਾਲ ਸਮੇਂ ਸਿਰ ਲੈਣ ਦੇਣ ਕਰ ਸਕਣ | ਉਨ੍ਹਾਂ ਭਾਕਿਯੂ ਕਾਦੀਆਂ ਨਾਲ ਸਬੰਧੰਤ ਜ਼ਿਲ੍ਹੇ ਦੇ ਸਮੂਹ ਆਗੂਆਂ, ਮੈਂਬਰਾਂ ਅਤੇ ਕਿਸਾਨਾਂ ਨੂੰ ਸਮੇਂ ਸਿਰ ਧਰਨੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਡਰਾਈ ਡੇਅ ਸਰਵੇਖਣ ਦੌਰਾਨ 6 ਘਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।