07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਸ਼ਵ 'ਵਰਸਿਟੀ ਵਿਖੇ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਦੇ ਭਵਿੱਖੀ ਪੱਖਾਂ 'ਤੇ ਵਿਸ਼ੇਸ਼ ਭਾਸ਼ਨ

ਅਜੀਤ ਡੈਸਕ 10-05-2026
ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ 'ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਦੀ ਮੌਜੂਦਾ ਸਥਿਤੀ ਤੇ ਭਵਿੱਖ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਵਿਸ਼ੇਸ਼ ਮਹਿਮਾਨ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਡਾ. ਜਸਪਾਲ ਸਿੰਘ ਸਾਬਕਾ ਪਿ੍ੰਸੀਪਲ ਤੇ ਸਹਾਇਕ ਪ੍ਰੋਫੈਸਰ ਸਰੀਰਕ ਸਿੱਖਿਆ, ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਦੌਰਾਨ ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ | ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਤੰਦਰੁਸਤ ਜੀਵਨ-ਜਾਚ ਅਪਣਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਖੇਡਾਂ ਦੀ ਮਹੱਤਤਾ, ਨਵੀਆਂ ਤਕਨੀਕਾਂ ਅਤੇ ਭਵਿੱਖ ਵਿਚ ਉੱਭਰ ਰਹੀਆਂ ਸੰਭਾਵਨਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਕਿਹਾ ਕਿ ਮਨੁੱਖ ਆਪਣੇ ਮਨੋਬਲ ਅਤੇ ਪੇਸ਼ਾਵਰ ਯੋਗਤਾਵਾਂ ਨੂੰ ਸੰਤੁਲਿਤ ਕਰਕੇ ਹੀ ਆਪਣੇ ਮਨੋਰਥਾਂ ਵੱਲ ਡਟ ਕੇ ਅੱਗੇ ਵੱਧ ਸਕਦਾ ਹੈ | ਉਨ੍ਹਾਂ ਕਿਹਾ ਕਿ ਚੰਗੇ ਭਵਿੱਖ ਦੇ ਨਿਰਮਾਣ ਲਈ ਵੱਧ ਤੋਂ ਵੱਧ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ | ਵਿਦਿਆਰਥੀਆਂ ਨੇ ਇਸ ਭਾਸ਼ਣ ਨੂੰ ਬੜੀ ਰੁਚੀ ਨਾਲ ਸੁਣਿਆ ਅਤੇ ਇਸ ਨੰੂ ਬਹੁਤ ਹੀ ਲਾਹੇਵੰਦ ਦੱਸਿਆ |
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਲੋਂ ਆਯੋਜਿਤ ਕੀਤੇ ਜਾਣ ਵਾਲੇ ਬ੍ਰਹਮ ਸਤਿਸੰਗ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਬਾਰ ਕੌਂਸਲ ਚੰਡੀਗੜ੍ਹ ਦੇ ਨਵੇਂ ਬਣੇ ਮੈਂਬਰ ਐਡ. ਹਰਪ੍ਰੀਤ ਸਿੰਘ ਮੁਲਤਾਨੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।