07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮੀਟਿੰਗ ਦਾ ਦਿ੍ਸ਼ | ਤਸਵੀਰ: ਜੋਗਿੰਦਰ ਪਾਲ <br/> 10-05-2026
ਖਮਾਣੋਂ, 9 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਉਨਾਂ ਦੱਸਿਆ ਕਿ ਕੋਆਪ੍ਰੇਟਿਵ ਸੁਸਾਇਟੀਆਂ ਵਲੋਂ ਕਿਸਾਨਾਂ ਦੇ ਹੱਦ ਕਰਜ਼ੇ ਵਧਾਉਣ ਲਈ ਹੱਦ ਕਰਜ਼ੇ ਨਵੇਂ ਬਣਾਏ ਜਾ ਰਹੇ ਹਨ, ਜਦੋਂਕਿ ਕਿਸਾਨਾਂ ਵਲੋਂ ਕਰਜ਼ੇ ਦੀ ਰਕਮ ਬੈਂਕਾਂ ਨੂੰ ਵਾਪਸ ਕਰ ਦਿੱਤੀ ਗਈ ਹੈ, ਪਰ ਬੈਂਕ ਹੁਣ ਕਿਸਾਨਾਂ ਨੂੰ ਮੁੜ ਕਰਜ਼ਾ ਨਹੀਂ ਦੇ ਰਹੇ | ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਕਿਸਾਨਾਂ ਨੂੰ ਕਰਜ਼ਾ ਵਾਪਸ ਜਲਦੀ ਦਿੱਤਾ ਜਾਵੇ ਤਾਂ ਜੋ ਉਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ |
ਉਨਾਂ ਕਿਹਾ ਕਿ ਜੇਕਰ ਬੈਂਕਾਂ ਵਲੋਂ ਅਦਾਇਗੀ ਨਾ ਕੀਤੀ ਗਈ ਤਾਂ ਕੋਆਪਰੇਟਿਵ ਸੁਸਾਇਟੀਆਂ ਖ਼ਤਮ ਹੋ ਜਾਣਗੀਆਂ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਗੰਨੇ ਦਾ ਸੀਜ਼ਨ ਖ਼ਤਮ ਹੋਏ ਨੂੰ ਤਕਰੀਬਨ ਦੋ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਪੇਮੈਂਟ ਅੱਜ ਤੱਕ ਸਹਿਕਾਰੀ ਮਿੱਲਾਂ ਤੇ ਪ੍ਰਾਈਵੇਟ ਮਿੱਲਾਂ ਵੱਲ ਬਕਾਇਆ ਹੈ, ਜਿਸ ਕਰਕੇ ਕਿਸਾਨਾਂ ਦੀ ਗੰਨੇ ਦੀ ਪੇਮੈਂਟ ਤੁਰੰਤ ਖਾਤਿਆਂ ਵਿਚ ਪਾਈ ਜਾਵੇ | ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਪੇਮੈਂਟ ਜਲਦੀ ਖਾਤਿਆਂ ਵਿਚ ਨਾ ਪਾਈ ਗਈ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਕਿਰਪਾਲ ਸਿੰਘ ਬਦੇਸ਼ ਕਲਾਂ, ਮੋਹਣ ਸਿੰਘ ਭੁੱਟਾ, ਪਰਮਜੀਤ ਸਿੰਘ ਬਦੇਸ਼ ਖ਼ੁਰਦ, ਜ਼ੋਰਾਵਰ ਸਿੰਘ ਭਾਮੀਆਂ, ਮਨਜੀਤ ਸਿੰਘ ਗਰਚਾ, ਮੇਵਾ ਸਿੰਘ, ਚਰਨਜੀਤ ਸਿੰਘ ਅਮਰਾਲਾ, ਪਾਲ ਸਿੰਘ ਜਟਾਣਾ, ਬਲਜਿੰਦਰ ਸਿੰਘ, ਦਰਸ਼ਨ ਸਿੰਘ ਰਾਣਵਾਂ, ਗੁਰਨਾਮ ਸਿੰਘ, ਬੂਟਾ ਸਿੰਘ ਜਟਾਣਾ ਉੱਚਾ, ਸੁਖਦੇਵ ਸਿੰਘ ਬਾਠਾ ਕਲਾਂ, ਕਰਨੈਲ ਸਿੰਘ, ਮੇਜਰ ਸਿੰਘ ਜਟਾਣਾ, ਧੰਨਾ ਸਿੰਘ ਲਖਨਪੁਰ, ਬਲਦੇਵ ਸਿੰਘ ਲਖਨਪੁਰ ਤੇ ਜੋਬਨਜੋਤ ਸਿੰਘ ਜਟਾਣਾ ਨੀਵਾਂ ਹਾਜ਼ਰ ਸਨ |
ਪਿਛਲੀ ਖ਼ਬਰ ਜਾਮਨਗਰ ਗੁਜਰਾਤ ਤੋਂ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੇ ਦਰਸ਼ਨ ਅਗਲੀ ਖ਼ਬਰ ਭਾਰਤੀ ਰੇਲਵੇ ਅੰਬਾਲਾ ਮੰਡਲ ਨੇ ਊਰਜਾ ਸੁਰੱਖਿਆ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।