07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਾਮਨਗਰ ਗੁਜਰਾਤ ਤੋਂ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੇ ਦਰਸ਼ਨ

ਗੁਜਰਾਤ ਦੇ ਜਾਮਨਗਰ ਤੋਂ ਪਹੁੰਚੇ ਸ਼ਰਧਾਲੂਆਂ ਦੇ ਜਥੇ ਦੇ ਮੁਖੀ ਭਾਈ ਅਮਨਦੀਪ ਸਿੰਘ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਸਨਮਾਨਿਤ ਕਰਦੇ ਹੋਏ | ਤਸਵੀਰ: ਕਰਨ <br/> 10-05-2026
ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਗੁਜਰਾਤ ਦੇ ਜਾਮਨਗਰ ਤੋਂ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਅਕੀਦਤ ਭੇਟ ਕੀਤੀ | ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਨੇ ਸ਼ਰਧਾਲੂਆਂ ਦੇ ਜਥੇ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਲੂਹ ਭਿੱਜਾ ਇਤਿਹਾਸ ਸਰਵਣ ਕਰਵਾਇਆ | ਜਿਸ ਦੌਰਾਨ ਸ਼ਹੀਦੀ ਸਾਕਾ ਸੁਣ ਕੇ ਸੰਗਤਾਂ ਦੀਆਂ ਅੱਖਾਂ 'ਚੋਂ ਹੰਝੂ ਬਹਿ ਤੁਰੇ | ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਭਾਈ ਅਮਨਦੀਪ ਸਿੰਘ ਜਾਮਨਗਰ ਨੇ ਦੱਸਿਆ ਕਿ ਜਥੇ ਵਿਚ 90 ਪ੍ਰਾਣੀ ਸ਼ਾਮਿਲ ਹਨ ਜਿਨ੍ਹਾਂ ਨੂੰ ਦਿੱਲੀ ਸਮੇਤ ਪੰਜਾਬ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਯਾਤਰਾ ਲੈ ਕੇ ਆਉਂਦੇ ਹਨ ਜਿਨ੍ਹਾਂ ਨੂੰ ਗੁਰਦੁਆਰਾ ਪ੍ਰਬੰਧ ਵਲੋਂ ਪੂਰਨ ਸਹਿਯੋਗ ਮਿਲਦਾ ਹੈ ਅਤੇ ਉਹ ਪੰਜਾਬੀਆਂ ਤੇ ਸਿੱਖਾਂ ਪਾਸੋਂ ਮਿਲੇ ਪਿਆਰ ਲਈ ਹਮੇਸ਼ਾ ਰਿਣੀ ਰਹਿਣਗੇ | ਇਸ ਮੌਕੇ ਗੁਰਦੁਆਰਾ ਪ੍ਰਬੰਧ ਵਲੋਂ ਭਾਈ ਅਮਨਦੀਪ ਸਿੰਘ ਤੇ ਹੋਰਨਾਂ ਸੰਗਤਾਂ ਨੂੰ ਇਤਿਹਾਸ ਨਾਲ ਸੰਬੰਧਿਤ ਧਾਰਮਿਕ ਸਮਗਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੀਤ ਮੈਨੇਜਰ ਡਾ. ਪਿ੍ਤਪਾਲ ਸਿੰਘ, ਅਵਤਾਰ ਸਿੰਘ ਹੱਲੋਤਾਲੀ ਪ੍ਰਚਾਰਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਉਲੰਪੀਆਡ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੇ ਚਮਕਾਇਆ ਪਾਈਨ ਗਰੋਵ ਦਾ ਨਾਂਅ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।