07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਰਹਿੰਦ ਵਿਖੇ ਵਲੰਟੀਅਰਾਂ ਦੁਆਰਾ ਭਰਵਾਂ ਸਵਾਗਤ

ਅਜੀਤ ਡੈਸਕ 10-05-2026
ਫ਼ਤਹਿਗੜ੍ਹ ਸਾਹਿਬ, 9 ਮਈ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਦੇ ਫ਼ਤਹਿਗੜ੍ਹ ਸਾਹਿਬ ਪਹੁੰਚਣ ਤੇ 'ਆਪ' ਦਫ਼ਤਰ ਸਾਹਮਣੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਲੋਂ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠਾਠਾਂ ਮਾਰਦੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਦੇ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ | ਜਿਸ ਦਾ ਪੰਜਾਬਵਾਸੀਆਂ ਵਲੋਂ ਸਵਾਗਤ ਕੀਤਾ ਗਿਆ ਹੈ, ਉਸੇ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਸੀ, ਜੋ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਹੁੰਦੇ ਹੋਏ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ | ਇਹ ਯਾਤਰਾ 6 ਮਈ ਨੂੰ ਸ਼ੁਰੂ ਕੀਤੀ ਗਈ ਸੀ ਤੇ 9 ਮਈ ਨੂੰ (ਅੱਜ) ਇਸ ਦੀ ਸਮਾਪਤੀ ਹੈ | ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਪੰਜਾਬ ਭਰ ਵਿਚ ਥਾਂ-ਥਾਂ 'ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਉਕਤ ਕਾਨੂੰਨ ਬਣਾਉਣ ਦੇ ਲਈ ਧੰਨਵਾਦ ਵੀ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆ ਕਰਨ ਵਾਲੇ ਮਾੜੇ ਅਨਸਰਾਂ ਨੂੰ ਹਰਗਿਜ਼ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ | ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਕਾਨੂੰਨ ਬਣਾਇਆ ਗਿਆ ਹੈ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਵਿਚ ਸਹਾਈ ਸਿੱਧ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਅਮਰਿੰਦਰ ਸਿੰਘ ਮੰਡੋਫ਼ਲ, ਰਮੇਸ਼ ਕੁਮਾਰ ਸੋਨੂੰ, ਨੰਬਰਦਾਰ ਬੰਟੀ ਸੈਣੀ, ਸਤੀਸ਼ ਲੁਟੌਰ, ਸਰਪੰਚ ਬਲਜਿੰਦਰ ਸਿੰਘ ਮਲਕੋਮਾਜਰਾ, ਪਿ੍ਤਪਾਲ ਜੱਸੀ, ਦਵਿੰਦਰ ਸਿੰਘ, ਸਨੀ ਚੋਪੜਾ, ਥਾਣੇਦਾਰ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭਿੰਡਰ, ਰੁਪਿੰਦਰ ਸਿੰਘ ਹੈਪੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਸਰਕਲ 'ਚ ਇਸ ਵਾਰ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ- ਐਸ.ਈ. ਖੰਨਾ ਅਗਲੀ ਖ਼ਬਰ 'ਆਪ' ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।