06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਾ. ਰਾਸ਼ਿਦ ਰਸ਼ੀਦ ਨੇ ਸੰਭਾਲਿਆ ਮਾਤਾ ਗੁਜਰੀ ਕਾਲਜ ਦੇ ਡੀਨ ਸੱਭਿਆਚਾਰਕ ਮਾਮਲੇ ਦਾ ਅਹੁਦਾ

ਅਜੀਤ ਡੈਸਕ 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਕਾਰਜਕਾਰੀ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਦੀ ਹਾਜ਼ਰੀ ਵਿਚ ਕਾਲਜ ਦੇ ਡੀਨ ਸਭਿਆਚਾਰਕ ਮਾਮਲੇ ਦਾ ਅਹੁਦਾ ਵਿਧੀਵਤ ਤੌਰ 'ਤੇ ਸੰਭਾਲ ਲਿਆ ਹੈ | ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਟਾਫ਼ ਮੈਂਬਰ ਅਤੇ ਸਾਬਕਾ ਡੀਨ ਸਭਿਆਚਾਰਕ ਮਾਮਲੇ ਡਾ. ਜਗਪਾਲ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਡਾ. ਰਾਸ਼ਿਦ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ, ਅਕਾਦਮਿਕ ਸਮਰੱਥਾ ਅਤੇ ਲਮੇਰੇ ਤਜਰਬੇ ਸਦਕਾ ਕਾਲਜ ਦੀਆਂ ਸਭਿਆਚਾਰਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਾਪਤ ਹੋਵੇਗੀ | ਉਨ੍ਹਾਂ ਨੇ ਸਾਬਕਾ ਡੀਨ ਡਾ. ਜਗਪਾਲ ਸਿੰਘ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ | ਅਹੁਦਾ ਸੰਭਾਲਣ ਉਪਰੰਤ ਡਾ. ਰਾਸ਼ਿਦ ਰਸ਼ੀਦ ਨੇ ਕਾਲਜ ਪਿ੍ੰਸੀਪਲ ਅਤੇ ਸਟਾਫ਼ ਸਾਥੀਆਂ ਦਾ ਧੰਨਵਾਦ ਕਰਦਿਆਂ ਇਹ ਭਰੋਸਾ ਦਿਵਾਇਆ ਕਿ ਉਹ ਪੂਰੀ ਸ਼ਿੱਦਤ ਅਤੇ ਸਮਰਪਣ ਨਾਲ ਵਿਦਿਆਰਥੀਆਂ ਦੀ ਸਾਹਿੱਤਿਕ ਅਤੇ ਸਭਿਆਚਾਰਕ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀਆਂ ਰਚਨਾਤਮਿਕ, ਸਭਿਆਚਾਰਕ ਅਤੇ ਸਾਹਿੱਤਿਕ ਯੋਗਤਾਵਾਂ ਨੂੰ ਵੀ ਪ੍ਰਫੁੱਲਿਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ | ਸਾਬਕਾ ਡੀਨ ਡਾ. ਜਗਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਸੰਗੀਤ, ਫਾਈਨ ਆਰਟਸ ਅਤੇ ਭਾਸ਼ਾਵਾਂ ਦੇ ਵਿਭਾਗ ਵਿਸ਼ੇਸ਼ ਤੌਰ 'ਤੇ ਯੁਵਕ ਮੇਲਿਆਂ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਸੁਯੋਗ ਅਗਵਾਈ ਕਰਦੇ ਹਨ, ਜਿਸ ਦੀ ਬਦੌਲਤ ਕਾਲਜ ਹੁਣ ਤੱਕ ਕਈ ਵਾਰ ਅੰਤਰ ਖੇਤਰੀ, ਖੇਤਰੀ ਯੁਵਕ ਮੇਲਿਆਂ ਅਤੇ ਲੋਕ ਮੇਲਿਆਂ ਦੀ ਓਵਰਆਲ ਟਰਾਫ਼ੀ ਜਿੱਤ ਚੁੱਕਾ ਹੈ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਯੁਵਕ ਮੇਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਸਾਲ ਫ਼ੀਸ ਵਿਚ ਵੀ ਵਿਸ਼ੇਸ਼ ਰਿਆਇਤ ਦਿੱਤੀ ਜਾਂਦੀ ਹੈ | ਇਸ ਮੌਕੇ ਪ੍ਰੋ. ਰਸ਼ਮੀ ਅਰੋੜਾ, ਪ੍ਰੋ. ਨਮਿਤਾ ਬੇਰੀ, ਡਾ. ਹਰਜੀਤ ਸਿੰਘ, ਪ੍ਰੋ. ਮੁਹੰਮਦ ਅਨਵਰ, ਡਾ. ਤਜਿੰਦਰ ਸਿੰਘ, ਡਾ. ਸੀਮਾ ਰਾਣੀ, ਪ੍ਰੋ. ਹਰਭਿੰਦਰ ਸਿੰਘ ਅਤੇ ਹਰਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇ ਦੇ ਲੋਕ ਭਾਜਪਾ ਦੀਆਂ ਦੇਸ਼ ਪੱਖੀ ਨੀਤੀਆਂ ਕਾਰਨ ਭਾਜਪਾ 'ਚ ਹੋ ਰਹੇ ਸ਼ਾਮਿਲ-ਭੱਟੀ, ਚੀਮਾ ਅਗਲੀ ਖ਼ਬਰ ਡਾ. ਬੀ.ਐਸ. ਸੰਧੂ ਸਕੂਲ ਵਿਖੇ 'ਮਾਂ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।