06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੜਕੀ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ

ਅਜੀਤ ਡੈਸਕ 11-05-2026
ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਸਥਾਨਕ ਸ਼ਹਿਰੀ ਵਿਚ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਲੜਕੀ ਜੋ ਕਿ ਨੌਵੀਂ ਕਲਾਸ ਸਕੂਲ ਵਿਚ ਰਾਜਪੁਰਾ ਵਿਖੇ ਪੜ੍ਹਦੀ ਹੈ | ਲੰਘੀ 4 ਮਈ ਨੂੰ ਸਵੇਰੇ 7 ਵਜੇ ਦੇ ਕਰੀਬ ਰੋਜਾਨਾ ਦੀ ਤਰ੍ਹਾਂ ਆਟੋ ਰਾਹੀ ਸਕੂਲ ਚਲੀ ਗਈ ਤੇ ਛੁੱਟੀ ਹੋਣ ਤੋਂ ਬਾਅਦ ਲੜਕੀ ਘਰ ਵਾਪਸ ਨਹੀਂ ਆਈ | ਜਿਸ ਦੀ ਕਾਫੀ ਭਾਲ ਕੀਤੀ ਗਈ ਪਰ ਲੜਕੀ ਦੀ ਕੋਈ ਪਤਾ ਨਾ ਚੱਲਿਆ | ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਨਾ-ਮਾਲੂਮ ਵਿਅਕਤੀ/ਵਿਅਕਤੀਆਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਮੁੱਦਈ ਦੀ ਲੜਕੀ ਨੂੰ ਆਪਣੇ ਹਿਰਾਸਤ ਵਿਚ ਰੱਖਿਆ ਹੋਇਆ ਹੈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਨੁੱਕੜ ਮੀਟਿੰਗ ਅਗਲੀ ਖ਼ਬਰ 'ਆਪ' ਯੂਥ ਵਿੰਗ ਵਲੋਂ ਕਰਵਾਏ ਯੂਥ ਮਿਲਣੀ ਸਮਾਗਮ ਨੇ ਰੈਲੀ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।