ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ ਸਾਹਿਬ ਤੋਂ ਸਰਗਰਮ ਕਾਂਗਰਸੀ ਆਗੂ ਈਸ਼ਰਪ੍ਰੀਤ ਸਿੰਘ ਸਿੱਧੂ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੌਜੂਦਾ ਸਿਆਸੀ ਨਿਜ਼ਾਮ 'ਤੇ ਤਿੱਖੇ ਹਮਲੇ ਕੀਤੇ | ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਕਹਿੰਦੇ ਸਨ ਕਿ ਕਿਸਾਨਾਂ, ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਤੇ ਹਿਤਾਂ ਲਈ ਧਰਨਾ ਨਹੀਂ ਲਗਾਉਣੇ ਪੈਣਗੇ, ਕਿਉਂਕਿ 'ਆਪ' ਸਰਕਾਰ ਉਨਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਪਹਿਲਾਂ ਹੀ ਕਰ ਦੇਵੇਗੀ ਪਰ ਮੌਜੂਦਾ ਹਾਲਤ ਇਸ ਦੇ ਬਿਲਕੁਲ ਉਲਟ ਹਨ, ਕਿਉਂਕਿ ਰੋਜ਼ਾਨਾ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ | ਉਨਾਂ ਦਾਅਵਾ ਕੀਤਾ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ 'ਆਪ' ਸਰਕਾਰ ਨੂੰ ਕਰਾਰੀ ਹਾਰ ਕੇ ਬਾਹਰ ਦਾ ਰਸਤਾ ਵਿਖਾਉਣਗੇ | ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਦੇ ਨਾਲ-ਨਾਲ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਤੇ ਮੰਗਾਂ