06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਹਿੰਦ ਦੇ ਵਾਰਡ-13 'ਚ ਕੌਂਸਲਰ ਦੀ ਹਿੰਮਤ ਸਦਕਾ ਸਭ ਤੋਂ ਵੱਧ ਵਿਕਾਸ ਹੋਇਆ-ਵਿਧਾਇਕ ਰਾਏ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਧਰਮਸ਼ਾਲਾ ਦੇ ਕੰਮ ਦਾ ਉਦਘਾਟਨ ਕਰਨ ਸਮੇਂ ਵਾਰਡ ਵਾਸੀਆਂ ਨਾਲ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 11-05-2026
ਫ਼ਤਹਿਗੜ੍ਹ ਸਾਹਿਬ, 10 ਮਈ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 13 ਦੇ ਵਿਚ ਨਵੀਂ ਬਣਨ ਵਾਲੀ ਰੰਗੀਲਾ ਧਰਮਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਭੈਣ ਕੌਂਸਲਰ ਆਸ਼ਾ ਰਾਣੀ ਦੀ ਮਿਹਨਤ ਸਦਕਾ ਸਰਹਿੰਦ ਦੇ ਸਾਰੇ ਵਾਰਡਾਂ ਨਾਲੋਂ ਵੱਧ ਵਿਕਾਸ ਇਨ੍ਹਾਂ ਦੇ ਵਾਰਡ ਦੇ ਵਿਚ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪੌਣੇ ਤਿੰਨ ਕਰੋੜ ਰੁਪਏ ਦੇ ਕਰੀਬ ਹੁਣ ਤੱਕ ਵਾਰਡ ਨੰ. 13 ਨੂੰ ਦਿੱਤਾ ਜਾ ਚੁੱਕਿਆ ਹੈ | ਇਸ ਲਈ ਵਾਰਡ ਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਬਹੁਮਤ ਦੇ ਨਾਲ ਜਿਤਾਉਣ | ਉਨ੍ਹਾਂ ਕਿਹਾ ਕਿ ਧਿੰਗੜਾ ਮਹੱਲੇ ਦੇ ਵਿਚ ਬਣੀ ਰੰਗੀਲਾ ਧਰਮਸ਼ਾਲਾ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲ ਦੇ ਵਿਚ ਪਈ ਸੀ, ਜਿਸ ਨੂੰ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਅਤੇ ਕੌਂਸਲਰ ਆਸ਼ਾ ਰਾਣੀ ਦੇ ਯਤਨਾਂ ਸਦਕਾ 20 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਤਾਂ ਜੋ ਇਸ ਦਾ ਲੈਂਟਰ ਪਾ ਕੇ ਨਵੀਨੀਕਰਨ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਧਿਆਨ ਦੇ ਵਿਚ ਰੱਖਿਆ ਗਿਆ ਹੈ | ਇਸੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ | ਇੱਥੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉੱਥੇ ਹੀ ਨਵੇਂ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ | ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਨਾਲ ਜਿਹੜੇ ਵਾਅਦੇ ਕੀਤੇ ਗਏ ਸਨ, ਸਾਰਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਗਿਆ ਹੈ | ਉਸ ਤੋਂ ਇਲਾਵਾ ਬਹੁਤ ਸਾਰੇ ਵਾਅਦੇ ਅਜਿਹੇ ਹਨ ਜੋ ਕਿ ਲੋਕਾਂ ਦੇ ਨਾਲ ਕੀਤੇ ਵੀ ਨਹੀਂ ਗਏ ਸਨ, ਪ੍ਰੰਤੂ ਸਰਕਾਰ ਨੇ ਆਪਣਾ ਫ਼ਰਜ਼ ਸਮਝਿਆ ਤੇ ਉਨ੍ਹਾਂ ਦੇ ਉੱਤੇ ਵੀ ਕੰਮ ਕੀਤਾ | ਜਿਸ ਦੇ ਨਤੀਜੇ ਤੁਹਾਡੇ ਸਾਹਮਣੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਸਾਨੂੰ ਉਨ੍ਹਾਂ ਦੇ ਗੁੰਮਰਾਹ ਕੁੰਨ ਪ੍ਰਚਾਰ ਤੋਂ ਬਚਣਾ ਚਾਹੀਦਾ ਹੈ ਅਤੇ ਖ਼ੁਦ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ 'ਤੇ ਨਜ਼ਰ ਮਾਰਨੀ ਚਾਹੀਦੀ ਹੈ | ਇਸ ਮੌਕੇ ਕੌਂਸਲਰ ਆਸ਼ਾ ਰਾਣੀ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਵਾਰਡ ਦੇ ਵਿਕਾਸ ਲਈ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਬਦੌਲਤ ਵਾਰਡ ਨੰ. 13 ਦੇ ਵਿਚ ਬਹੁਤ ਜ਼ਿਆਦਾ ਵਿਕਾਸ ਕਰਵਾ ਸਕੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਕੌਰ, ਸਰੂਪ ਸਿੰਘ, ਤੀਰਥ ਸਿੰਘ ਅਟਵਾਲ, ਕੁਲਵਿੰਦਰ ਸਿੰਘ ਡੇਰਾ, ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਮਨਜੀਤ ਸਿੰਘ ਨੰਬਰਦਾਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕੀਤਾ ਕਾਰਨੀਵਾਲ ਮੇਲੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।