ਫ਼ਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਮਨਜੀਤ ਸਿੰਘ ਨੰਬਰਦਾਰ ਲੁਹਾਰ ਮਾਜਰਾ ਕਲਾਂ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਮਾਤਾ ਬਲਵਿੰਦਰ ਕੌਰ ਪਤਨੀ ਤੇਜਾ ਸਿੰਘ ਦਾ ਦੇਹਾਂਤ ਹੋ ਗਿਆ, ਉਹ 80 ਵਰਿਆਂ ਦੇ ਸਨ | ਜਿਨਾਂ ਦੀ ਮਿ੍ਤਕ ਦੇਹ ਦਾ ਅੱਜ ਪਿੰਡ ਲੁਹਾਰ ਮਾਜਰਾ ਕਲਾਂ ਦੀ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ | ਜਿਸ ਦੌਰਾਨ ਡਾ. ਮਨਜੀਤ ਸਿੰਘ ਨੇ ਚਿਖਾ ਨੂੰ ਅਗਨੀ ਵਿਖਾਉਣ ਦੀ ਰਸਮ ਨਿਭਾਈ | ਇਸ ਮੌਕੇ ਮਾਤਾ ਬਲਵਿੰਦਰ ਕੌਰ ਦੀ ਅੰਤਿਮ ਯਾਤਰਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਲਜਿੰਦਰ ਸਿੰਘ ਸੇਖੋਂ ਸਰਕਲ ਪ੍ਰਧਾਨ ਡਡਹੇੜੀ, ਸੁਖਦੇਵ ਸਿੰਘ ਅਤਲੀ, ਸੀਨੀਅਰ ਭਾਜਪਾ ਆਗੂ ਗੁਰਮੀਤ ਸਿੰਘ ਸੋਨੰੂ ਚੀਮਾ, ਨਰਿੰਦਰ ਸਿੰਘ ਰਸੀਦਪੁਰ, ਨੰਬਰਦਾਰ ਸਿਕੰਦਰ ਸਿੰਘ ਨਸਰਾਲੀ, ਸਤਪਾਲ ਸਿੰਘ ਸੱਤਾ, ਤਿਲਕ ਰਾਜ ਤਲਵਾੜ, ਸਾਬਕਾ ਕੌਂਸਲਰ ਪੁਨੀਤ ਗੋਇਲ, ਭਗਵੰਤ ਸਿੰਘ ਬਿੱਟੂ, ਭਲਵਿੰਦਰ ਸਿੰਘ ਗੋਗੀ, ਐਡਵੋਕੇਟ ਕਮਲ ਬਾਜਵਾ, ਕਿਸਾਨ ਆਗੂ ਗੁਰਜੀਤ ਸਿੰਘ ਲੁਹਾਰ ਮਾਜਰਾ, ਮੁਕੰਦ ਸਿੰਘ ਸਾਬਕਾ ਸਰਪੰਚ, ਸਾਬਕਾ ਕੌਂਸਲਰ ਬਲਵਿੰਦਰ ਸਿੰਘ ਖੱਟੜਾ, ਰਾਹੁਲ ਸੋਫ਼ਤ, ਡਾ. ਮਨਜੀਤ ਸਿੰਘ ਮੁਗਲ ਮਾਜਰਾ, ਵਿਨੇ ਸ਼ਰਮਾ, ਜਗਤਾਰ ਸਿੰਘ ਗਿੱਲ, ਬਲਵਿੰਦਰ ਸਿੰਘ ਬਿੱਟੂ, ਜਗਤਾਰ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ ਨੇ ਸ਼ਾਮਿਲ ਹੋ ਕੇ ਡਾ. ਮਨਜੀਤ ਸਿੰਘ ਅਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕੀਤਾ |