ਅਮਲੋਹ, 10 ਮਈ (ਕੇਵਲ ਸਿੰਘ)-ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰਵਿੰਦਰ ਕੌਰ ਦੀ ਯੋਗ ਰਹਿਨੁਮਾਈ ਅਤੇ ਸਕੂਲ ਦੇ ਇੰਚਾਰਜ ਹਰਮੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਸਪੈਸ਼ਲ ਲੈਕਚਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਕਮਾਲ ਖੱਟੜਾ ਵਿਦਿਆਰਥੀਆਂ ਦੇ ਰੂਬਰੂ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰੀਖਿਆ ਦੀ ਵਧੀਆ ਤਿਆਰੀ ਕਰਨ ਸੰਬੰਧੀ ਨੁਕਤੇ ਸਮਝਾਏ | ਮੁੱਖ ਬੁਲਾਰੇ ਦਾ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਨਰਾਇਣਗੜ੍ਹ, ਮਨਦੀਪ ਸਿੰਘ, ਆਰਤੀ ਸ਼ਰਮਾ, ਮਨਿੰਦਰ ਸਿੰਘ, ਨਵਦੀਪ ਕੌਰ, ਨਾਜ਼ਰ ਖਾਂ, ਮੋਹਨ ਲਾਲ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ, ਰੋਹਿਤ ਗੁਪਤਾ, ਜੋਤੀ ਆਦਿ ਅਤੇ ਸਮੂਹ ਵਿਦਿਆਰਥੀ ਸ਼ਾਮਿਲ ਸਨ |