13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਤੇ ਹੋਰ ਸਟਾਫ਼ ਮੈਂਬਰ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਦੌਰਾ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਤੇ ਸਮੂਹ ਸਟਾਫ਼ ਵਲੋਂ ਉਪ ਕੁਲਪਤੀ ਦਾ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਉਪ ਕੁਲਪਤੀ ਨੂੰ ਕਾਲਜ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਖੇ ਵੱਖ-ਵੱਖ ਪੋਸਟ ਗ੍ਰੈਜੂਏਟ ਕੋਰਸ ਚੱਲ ਰਹੇ ਹਨ | ਕਾਲਜ ਪੜ੍ਹਾਈ ਦੇ ਨਾਲ-ਨਾਲ ਵੱਖੋ ਵੱਖ ਕਿਸਮ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿਚ ਪ੍ਰਦਰਸ਼ਨ ਬਹੁਤ ਬਿਹਤਰ ਰਿਹਾ ਹੈ | ਯੂਨੀਵਰਸਿਟੀ ਕਾਲਜ ਵਿਖੇ ਐਨ. ਐਸ. ਐਸ ਦੇ ਦੋ ਯੂਨਿਟ ਚੱਲ ਰਹੇ ਹਨ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਪਿਊਟਰ, ਫਿਜ਼ਿਕਸ, ਕੈਮਿਸਟਰੀ ਲੈਬ, ਕੰਟੀਨ ਅਤੇ ਆਧੁਨਿਕ ਲਾਇਬਰੇਰੀ ਵਰਗੀਆਂ ਸਹੂਲਤਾਂ ਹਨ | ਐਸ.ਸੀ, ਬੀ.ਸੀ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦੇ ਨਿਯਮਾਂ ਅਧੀਨ ਵੱਖ- ਵੱਖ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਪ ਕੁਲਪਤੀ ਵਲੋਂ ਕਾਲਜ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਯੂਨੀਵਰਸਿਟੀ ਦੁਆਰਾ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ |
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਅਗਲੀ ਖ਼ਬਰ ਮੁੜ ਵਸੇਬਾ ਕੇਂਦਰ ਵਿਚ ਸਿਹਤ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।