15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਾਬਕਾ ਬਲਾਕ ਪ੍ਰਧਾਨ ਨੇ ਦਿੱਤਾ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਅਜੀਤ ਡੈਸਕ 12-05-2026
ਬਨੂੜ, 11 ਮਈ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਸਿਕੰਦਰ ਸਿੰਘ ਬਨੂੜ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਆਪਣੇ ਅਸਤੀਫ਼ੇ ਦੀ ਲਿਖਤੀ ਕਾਪੀ ਭੇਜ ਦਿੱਤੀ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਟਕਸਾਲੀ ਵਰਕਰਾਂ ਨੂੰ ਵਿਸਾਰ ਦਿੱਤਾ ਹੈ | ਜਿਸ ਕਾਰਨ ਉਹ ਪਾਰਟੀ ਵਿਚ ਰਹਿ ਕੇ ਘੁੱਟਣ ਮਹਿਸੂਸ ਕਰ ਰਹੇ ਸਨ | ਇਹ ਪਤਾ ਲੱਗਾ ਕਿ ਸਿਕੰਦਰ ਸਿੰਘ ਜਲਦ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ |
ਪਿਛਲੀ ਖ਼ਬਰ ਆਕਾਸ਼ਵਾਣੀ ਪਟਿਆਲਾ ਵਲੋਂ ਕਰਵਾਈ ਵਾਕਾਥਾਨ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਦਰਜਨਾਂ ਪੰਚਾਇਤਾਂ ਮੇਰੇ ਸੰਪਰਕ 'ਚ ਟਿਕਟ ਮਿਲਣ ਉਪਰੰਤ ਕੁਝ ਘੰਟਿਆਂ 'ਚ ਕਾਂਗਰਸ 'ਚ ਹੋਣਗੀਆਂ ਸ਼ਾਮਿਲ-ਹੁਸ਼ਿਆਰ ਸਿੰਘ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।