20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਕਿਯੂ ਰਾਜੇਵਾਲ ਵਲੋਂ 15 ਮਈ ਨੂੰ ਰਾਜਪਾਲ ਹਾਊਸ ਵੱਲ ਮਾਰਚ 'ਚ ਸ਼ਾਮਿਲ ਹੋਣ ਦੀ ਅਪੀਲ

ਅਜੀਤ ਡੈਸਕ 13-05-2026
ਬਸੀ ਪਠਾਣਾਂ, 12 ਮਈ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਡਡਿਆਣਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਨੇ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਖੋਹਣ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ 15 ਮਈ ਨੂੰ ਜਥੇਬੰਦੀ ਨਾਲ ਜੁੜੇ ਹਜ਼ਾਰਾਂ ਕਿਸਾਨ ਅਤੇ ਮਜ਼ਦੂਰ ਪੰਜਾਬ ਰਾਜਪਾਲ ਹਾਊਸ ਵੱਲ ਮਾਰਚ ਕਰਨਗੇ | ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਵਿਚ ਸਰਕਾਰ ਤੋਂ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਬੇਸ ਸਿਧਾਂਤ ਅਨੁਸਾਰ ਹੱਲ ਕਰਵਾਉਣਾ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਾਰਾਵਾਂ 78, 79 ਅਤੇ 80 ਰੱਦ ਕਰਵਾਉਣਾ, ਪੰਜਾਬ ਦੇ ਪਾਣੀਆਂ ਸੰਬੰਧੀ ਕੀਤੇ ਗਏ ਸਾਰੇ ਗੈਰ-ਅਸੂਲੀ ਸਮਝੌਤੇ ਅਤੇ ਐਵਾਰਡ ਰੱਦ ਕਰਵਾਉਣਾ, ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਵਾਉਣਾ, ਡੈਮ ਸੇਫ਼ਟੀ ਐਕਟ ਅਤੇ ਜਲ ਸੋਧ ਐਕਟ ਰੱਦ ਕਰਵਾਉਣਾ ਤੇ ਦੂਸ਼ਿਤ ਪਾਣੀ ਨਹਿਰਾਂ, ਦਰਿਆਵਾਂ ਵਿਚ ਪੈਣ ਨੂੰ ਸਜ਼ਾ ਯੋਗ ਅਪਰਾਧ ਅਧੀਨ ਕਰਵਾਉਣਾ ਹੈ | ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਮੰਗ ਕੀਤੀ | ਉਨ੍ਹਾਂ ਲੋਕਾਂ ਨੂੰ ਇਸ ਮਾਰਚ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |
ਪਿਛਲੀ ਖ਼ਬਰ ਜ਼ਿਲ੍ਹੇ ਦੇ 600 ਦਵਾਈ ਡੀਲਰ 20 ਮਈ ਨੂੰ ਦੇਸ਼ ਵਿਆਪੀ ਕੈਮਿਸਟਾਂ ਦੀ ਹੜਤਾਲ 'ਚ ਹੋਣਗੇ ਸ਼ਾਮਿਲ- ਭਾਟੀਆ ਅਗਲੀ ਖ਼ਬਰ ਫੋਰ ਐੱਸ ਖ਼ਾਲਸਾ ਸਕੂਲ ਦੀ ਦਸਵੀਂ ਦਾ ਸ਼ਾਨਦਾਰ ਰਿਹਾ ਨਤੀਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।