20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਨੇ ਹੜਤਾਲ ਦੌਰਾਨ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

ਅਜੀਤ ਡੈਸਕ 13-05-2026
ਅਮਲੋਹ, 12 ਮਈ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਡਰਾਈਵਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਛੱਡ ਹੜਤਾਲ ਲਗਾਤਾਰ ਜਾਰੀ ਹੈ | ਇਹ ਹੜਤਾਲ ਅੱਜ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਈ | ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਅਮਲੋਹ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ | ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਪਹੁੰਚੇ ਅਤੇ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ | ਉੱਥੇ ਹੀ ਲਾਲ ਚੰਦ ਕਾਲਾ ਬੈਂਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਮੰਗਾਂ ਵੀ ਜਾਇਜ਼ ਹਨ | ਇਸ ਮੌਕੇ ਮੇਟ ਪਰਮਜੀਤ ਨੇ ਦੱਸਿਆ ਕਿ ਇਹ ਹੜਤਾਲ ਸਿਰਫ਼ ਅਮਲੋਹ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿਚ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਸਰਕਾਰ ਉਨਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਸੰਘਰਸ਼ ਜਾਰੀ ਰਹੇਗਾ | ਉਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰਾਂ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਡੀ.ਏ. ਦਾ ਬਕਾਇਆ ਜਾਰੀ ਕਰਨਾ ਸ਼ਾਮਿਲ ਹੈ | ਉਨਾਂ ਚੇਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਫ਼ਾਈ ਸੇਵਕ, ਸੀਵਰਮੈਨ, ਡਰਾਈਵਰ ਅਤੇ ਹੈਲਪਰ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ ਅਗਲੀ ਖ਼ਬਰ ਜ਼ਿਲ੍ਹੇ ਦੇ 600 ਦਵਾਈ ਡੀਲਰ 20 ਮਈ ਨੂੰ ਦੇਸ਼ ਵਿਆਪੀ ਕੈਮਿਸਟਾਂ ਦੀ ਹੜਤਾਲ 'ਚ ਹੋਣਗੇ ਸ਼ਾਮਿਲ- ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।