20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਚੱਪੜਚਿੜੀ ਤੋਂ ਸਜਾਏ 'ਸਰਹਿੰਦ ਫ਼ਤਹਿ ਮਾਰਚ' ਦੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਸੰਪੂਰਨਤਾ

ਅਜੀਤ ਡੈਸਕ 13-05-2026
ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਦੇ ਜਾਬਰ ਹੁਕਮਰਾਨ ਵਜ਼ੀਰ ਖ਼ਾਨ ਨੂੰ ਮੌਤ ਦਾ ਘਾਟ ਉਤਾਰ ਅਤੇ ਜ਼ੁਲਮੀ ਮੁਗ਼ਲ ਰਾਜ ਦਾ ਅੰਤ ਕਰਕੇ ਸਰਹਿੰਦ ਨੂੰ ਫ਼ਤਹਿ ਕੀਤੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਤਹਿਗੜ ਸਾਹਿਬ ਦੀ ਧਰਤੀ 'ਤੇ ਕਰਵਾਏ ਜਾ ਰਹੇ ਤਿੰਨ ਰੋਜ਼ਾ 'ਸਰਹਿੰਦ ਫ਼ਤਹਿ ਦਿਵਸ ਸਮਾਗਮਾਂ' ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਪੂਰੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ 'ਸਰਹਿੰਦ ਫ਼ਤਹਿ ਮਾਰਚ' ਬਾਅਦ ਦੁਪਹਿਰ ਫ਼ਤਹਿਗੜ•ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋ ਗਿਆ | ਜਿੱਥੇ ਰਿਵਾਇਤਾਂ ਅਨੁਸਾਰ ਪੁਰਾਤਨ ਥੇਹ 'ਤੇ ਕੇਸਰੀ ਪ੍ਰਚਮ ਲਹਿਰਾਇਆ ਗਿਆ ਅਤੇ ਸਰਹਿੰਦ ਫ਼ਤਹਿ ਮਾਰਚ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ ਵਲੋਂ ਕੀਤੀ ਗਈ | ਇਸ ਤੋਂ ਪਹਿਲਾਂ ਸਰਹਿੰਦ ਫ਼ਤਹਿ ਮਾਰਚ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ, ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ ਗਏ ਅਤੇ ਵੱਖ-ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ | ਇਸੇ ਦੌਰਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਵੱਖ-ਵੱਖ ਸੰਸਥਾਵਾਂ 'ਤੇ ਸਿੰਘ ਸਭਾਵਾਂ ਵਲੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕਰਕੇ ਸਰਹਿੰਦ ਫ਼ਤਹਿ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸਰਹਿੰਦ ਦੀ ਧਰਤੀ 'ਤੇ ਸ਼ਹਾਦਤ ਤੋਂ ਬਾਅਦ 14 ਮਈ 1710 ਨੂੰ ਖ਼ਾਲਸਾ ਫ਼ੌਜਾਂ ਅਤੇ ਮੁਗ਼ਲ ਫ਼ੌਜਾਂ ਦਰਮਿਆਨ ਚੱਪੜਚਿੜੀ ਦੇ ਮੈਦਾਨ ਵਿਚ ਹੋਈ ਫ਼ੈਸਲਾਕੁਨ ਜੰਗ ਦੌਰਾਨ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਦੇ ਜਾਬਰ ਹੁਕਮਰਾਨ ਵਜ਼ੀਰ ਖ਼ਾਨ ਨੂੰ ਮੌਤ ਦੇ ਘਾਟ ਉਤਾਰ ਕੇ ਜ਼ੁਲਮੀ ਮੁਗ਼ਲ ਰਾਜ ਦਾ ਅੰਤ ਕੀਤਾ ਗਿਆ ਸੀ ਅਤੇ ਸਰਹਿੰਦ ਨੂੰ ਫ਼ਤਹਿ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਗਈ, ਕੇਸਰੀ ਪ੍ਰਚਮ ਲਹਿਰਾਏ ਗਏ | ਇਸੇ ਗੌਰਵਮਈ ਗਾਥਾ ਅਤੇ ਪਵਿੱਤਰ ਦਿਹਾੜੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਵਿਲੱਖਣ ਤਰੀਕੇ ਨਾਲ ਮਨਾਇਆ ਜਾਂਦਾ ਹੈ | ਉਨ•ਾਂ ਦੱਸਿਆ ਕਿ ਸਰਹਿੰਦ ਫ਼ਤਹਿ ਦਿਵਸ ਸਮਾਗਮਾਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | ਜਿਨਾਂ ਦੇ ਭੋਗ 14 ਮਈ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਵਿਸ਼ੇਸ਼ ਢਾਡੀ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਤੋਂ ਪਹਿਲਾਂ 13 ਮਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਦੇ ਸਾਹਮਣੇ ਇੰਟਰਨੈਸ਼ਨਲ ਗੱਤਕਾ ਕੱਪ ਦੁਪਹਿਰ ਬਾਅਦ 4 ਵਜੇ ਆਰੰਭ ਹੋਵੇਗਾ | ਜਿਸ ਦੌਰਾਨ ਵੱਖ-ਵੱਖ ਗੱਤਕਾ ਅਕੈਡਮੀਆਂ ਦੇ ਸਿੰਘ ਗੱਤਕੇ ਦੇ ਜੰਗਜੂ ਕਰਤੱਵ ਵਿਖਾਉਣਗੇ | ਉਨਾਂ ਸਮੁੱਚੀਆਂ ਸੰਗਤਾਂ ਨੂੰ ਇਨਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਡਾ. ਪਿ੍ਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਹਰਮਨਜੀਤ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਘਮੰਡਗੜ, ਡਾ. ਪਰਿਤਪਾਲ ਸਿੰਘ ਉਪ ਕੁਲਪਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ. ਸੁਖਵਿੰਦਰ ਸਿੰਘ ਬਿਲਿੰਗ, ਡਾ. ਹਰਦੇਵ ਸਿੰਘ, ਮਾਸਟਰ ਸਤਵੰਤ ਸਿੰਘ ਕਲੌੜ, ਹਰਵਿੰਦਰ ਸਿੰਘ ਬੱਬਲ, ਜਸਬੀਰ ਸਿੰਘ ਵਾਲੀਆ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਪਰਵਿੰਦਰ ਸਿੰਘ ਦਿਓਲ, ਬਲਵਿੰਦਰ ਸਿੰਘ ਸੋਹੀ, ਮਲਕੀਤ ਸਿੰਘ ਰੈਲੋਂ, ਦਵਿੰਦਰ ਸਿੰਘ ਬਾਜਵਾ ਮੁੱਖੀ ਡੇਰਾ ਬਾਬਾ ਸ੍ਰੀ ਚੰਦ, ਡਾ. ਨਸੀਬ ਸਿੰਘ, ਗਿਆਨੀ ਨਿਰਮਲ ਸਿੰਘ ਅਤੇ ਸ਼ਰਨਜੀਤ ਸਿੰਘ ਚੱਢਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਤਹਿ ਮਾਰਚ ਵਿਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਵੱਧ-ਚੜ੍ਹ ਕੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਚੋਣ ਬਿਗਲ ਵੱਜਦੇ ਹੀ ਮੰਡੀ ਗੋਬਿੰਦਗੜ੍ਹ ਦੇ ਸਾਰੇ ਵਾਰਡਾਂ 'ਚ ਤੇਜ਼ ਹੋਈ ਸਿਆਸੀ ਸਰਗਰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।