20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਿਮਟ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ 14 ਨੂੰ

ਅਜੀਤ ਡੈਸਕ 13-05-2026

ਫ਼ਤਹਿਗੜ੍ਹ ਸਾਹਿਬ, 12 ਮਈ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਵਿਚ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ 14 ਮਈ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਡਾਇਰੈਕਟਰ ਡਾ. ਕੇ.ਸੀ ਗੋਇਲ ਨੇ ਦੱਸਿਆ ਕਿ ਕੈਂਪ ਵਿਚ ਕੰਨ, ਅੱਖਾਂ, ਦਿਲ, ਹੱਡੀਆਂ ਅਤੇ ਹੋਰ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ | ਉਨਾਂ ਦੱਸਿਆ ਕਿ ਕੈਂਪ 'ਚ ਖ਼ੂਨ ਦੇ ਸਾਰੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ | ਜੇਕਰ ਕਿਸੇ ਮਰੀਜ਼ ਨੂੰ ਅਲਟਰਾਸਾਊਾਡ, ਸੀਟੀ ਸਕੈਨ, ਈ.ਸੀ.ਜੀ., ਖ਼ੂਨ ਦੀ ਜਾਂਚ ਅਤੇ ਐਕਸ-ਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਮੁਫ਼ਤ ਕੀਤੇ ਜਾਣਗੇ | ਕੈਂਪ 'ਚ ਮਰੀਜ਼ਾਂ ਦੀ ਸਹੂਲਤ ਲਈ ਦਵਾਈਆਂ ਵੀ ਘੱਟ ਰੇਟ 'ਤੇ ਦਿੱਤੀਆਂ ਜਾਣਗੀਆਂ ਤੇ ਇਸ ਹਸਪਤਾਲ ਵਿਚ ਆਯੂਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨਾਂ ਦੱਸਿਆ ਕਿ ਦੂਰਬੀਨ ਰਾਹੀਂ ਗੁਰਦੇ ਦੀ ਪੱਥਰੀ, ਗਦੂਦਾਂ, ਪਿਸ਼ਾਬ ਦੀ ਨਾਲੀ ਦੀ ਪੱਥਰੀ ਦਾ ਆਪ੍ਰੇਸ਼ਨ ਵੀ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਦੂਰਬੀਨ ਰਾਹੀਂ ਦਿਮਾਗ਼ ਦੀ ਸਰਜਰੀ, ਰੀੜ ਦੀ ਹੱਡੀ ਦੀ ਸਰਜਰੀ ਅਤੇ ਨਵਜਾਤ ਬੱਚਿਆਂ ਦੀ ਦੇਖਭਾਲ ਆਦਿ ਦਾ ਵੀ ਪ੍ਰਬੰਧ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਯਤਨਸ਼ੀਲ-ਵਿਧਾਇਕ ਰਾਏ ਅਗਲੀ ਖ਼ਬਰ ਪੰਜਾਬ ਸਰਕਾਰ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਪੱਕਾ ਕਰੇ-ਫ਼ਰੰਟ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।