20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਆਸਟੇ੍ਰਲੀਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ

ਅਜੀਤ ਡੈਸਕ 13-05-2026
ਖਮਾਣੋਂ, 12 ਮਈ (ਮਨਮੋਹਣ ਸਿੰਘ ਕਲੇਰ)-ਆਸਟੇ੍ਰਲੀਆ ਦੇ ਸ਼ਹਿਰ ਪਰਥ ਵਿਚ ਨੌਜਵਾਨ ਆਗੂ ਪ੍ਰਦੀਪ ਸਿੰਘ ਖੱਟੜਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ 'ਗੱਲ ਪੰਜਾਬ ਦੀ' ਪ੍ਰੋਗਰਾਮ ਤਹਿਤ ਇਕ ਭਰਵੀਂ ਮੀਟਿੰਗ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨੇ ਸ਼ਿਰਕਤ ਕਰਦਿਆਂ ਪ੍ਰੋਗਰਾਮ ਨੂੰ ਭਰਪੂਰ ਸਮਰਥਨ ਦਿੱਤਾ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮਸਲਿਆਂ 'ਤੇ ਵਿਚਾਰ ਸਾਂਝੇ ਕੀਤੇ | ਮਿੱਡੂਖੇੜਾ ਅਤੇ ਝੱਬਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸੁਨਹਿਰੇ ਭਵਿੱਖ ਅਤੇ ਪੰਜਾਬੀਅਤ ਦੀ ਚੜ੍ਹਦੀਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਸੱਤਾ ਵਿਚ ਲਿਆਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਆਪਣੇ ਮੂਲਾਂ ਅਤੇ ਪੰਜਾਬ ਨਾਲ ਜੁੜੇ ਰਹਿਣ ਦਾ ਸੰਦੇਸ਼ ਵੀ ਦਿੱਤਾ | ਇਸ ਮੌਕੇ ਮਿੱਡੂਖੇੜਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ, ਜਿਸ 'ਤੇ ਹਾਜ਼ਰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਤਨ, ਮਨ ਅਤੇ ਧਨ ਨਾਲ ਪਾਰਟੀ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਨੌਜਵਾਨ ਆਗੂ ਖੱਟੜਾ ਨੇ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ | ਉਨ੍ਹਾਂ ਨੇ ਸਰਬਜੀਤ ਸਿੰਘ ਝਿੰਜਰ ਦੀ ਗ਼ੈਰਹਾਜ਼ਰੀ ਵਿਚ ਉਨ੍ਹਾਂ ਵਲੋਂ ਚਲਾਈ ਜਾ ਰਹੀ ਦਸਤਾਰਬੰਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਨੌਜਵਾਨਾਂ ਨੂੰ ਆਪਣੇ ਸਿੱਖ ਵਿਰਸੇ ਅਤੇ ਪਹਿਚਾਣ ਨਾਲ ਜੋੜਨ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਦੌਰਾਨ ਪੰਜਾਬੀ ਭਾਈਚਾਰੇ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਆਗੂਆਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਗਮ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ | ਪ੍ਰੋਗ੍ਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਰਸੇਮ ਸਿੰਘ, ਪਾਲ ਮਾਨ, ਪੁਨੀਤਇੰਦਰ ਸਿੰਘ ਤੂਰ, ਸੁਖਦੀਪ ਸਿੰਘ ਗਿੱਲ, ਨਵਜੋਤ ਸਿੰਘ, ਗੁਰਵਿੰਦਰ ਸਿੰਘ ਸਿੱਧੂ, ਤਲਵਿੰਦਰ ਸਿੰਘ ਬਾਜਵਾ ਅਤੇ ਸਿੰਮੂ ਨਾਗਰਾ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਕਵਨਦੀਪ ਸਿੰਘ ਬੱਲ ਤੇ ਅਨਮੋਲਕ ਸਿੰਘ ਗਿੱਲ ਨੇ ਬਾਖ਼ੂਬੀ ਨਿਭਾਈ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਅਮਨ ਸਪੋਰਟਸ ਕਲੱਬ ਨੇ ਵਿਜਡਮ ਟ੍ਰੀ ਇੰਟਰਨੈਸ਼ਨਲ ਸਕੂਲ 'ਚ ਚੌਥੀ ਓਪਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।