20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

ਅਜੀਤ ਡੈਸਕ 13-05-2026
ਅਮਲੋਹ, 12 ਮਈ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਾਵਾਂ ਦੇ ਪਿਆਰ, ਸਨੇਹ ਅਤੇ ਸਮਰਪਣ ਨੂੰ ਸਮਰਪਿਤ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਵਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ | ਸਮਾਰੋਹ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਇੰਦੂ ਸ਼ਰਮਾ ਵਲੋਂ ਸਾਰੀਆਂ ਮਾਵਾਂ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ | ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨਾਂ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦਾ ਮੁੱਖ ਆਕਰਸ਼ਨ ਰੈਂਪ ਵਾਕ ਰਾਊਾਡ ਰਿਹਾ, ਜਿੱਥੇ ਮਾਵਾਂ ਨੇ ਪੂਰੇ ਆਤਮਵਿਸ਼ਵਾਸ ਅਤੇ ਸ਼ਾਨ ਨਾਲ ਸਟੇਜ 'ਤੇ ਆਪਣੀ ਵਿਲੱਖਣ ਪੇਸ਼ਕਾਰੀ ਦਿੱਤੀ | ਇਸ ਤੋਂ ਇਲਾਵਾ ਨਾਚ, ਗਾਇਕੀ, ਕਲਾ ਅਤੇ ਮਹਿੰਦੀ ਮੁਕਾਬਲਿਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ | ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਮਾਵਾਂ ਨੂੰ ਡਾਂਸਿੰਗ ਦੀਵਾ, ਨਾਈਟਿੰਗੇਲ ਮੌਮ, ਹੀਨਾ ਕਵੀਨ, ਆਰਟਿਸਟਿਕ ਮੌਮ, ਗ੍ਰੇਸ ਇਨ ਸਟਾਈਲ ਅਤੇ ਮਿਲੀਅਨ ਡਾਲਰ ਸਮਾਈਲ ਵਰਗੇ ਵਿਸ਼ੇਸ਼ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਮਾਵਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਲਈ... ਅਗਲੀ ਖ਼ਬਰ ਰਾਕੇਸ਼ ਕੁਮਾਰ ਸ਼ਾਹੀ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀ ਸੇਜਲ ਗੋਸਵਾਮੀ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।