20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿ੍ੰਦਾਵਨ 'ਚ ਭਾਰਤੀ ਉਦਯੋਗ ਵਪਾਰ ਮੰਡਲ ਦਾ ਦੋ ਦਿਨ ਰਾਸ਼ਟਰੀ ਸੰਮੇਲਨ

ਅਜੀਤ ਡੈਸਕ 13-05-2026
ਭੁੱਨਰਹੇੜੀ, 12 ਮਈ (ਧਨਵੰਤ ਸਿੰਘ)-ਭਾਰਤੀ ਉਦਯੋਗ ਵਪਾਰ ਮੰਡਲ ਵਲੋਂ ਵਿ੍ੰਦਾਵਨ ਵਿਚ ਦੋ ਦਿਨਾਂ ਦਾ ਰਾਸ਼ਟਰੀ ਪੱਧਰੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵਪਾਰੀ ਵਰਗ ਅਤੇ ਆੜਤੀ ਭਰਾਵਾਂ ਦੇ ਪ੍ਰਤੀਨਿਧੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਰਹੇ ਹਨ | ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੀ ਭਾਗ ਲੈ ਲਈ ਪਹੁੰਚੇ ਹੋਏ ਹਨ | ਉਨ੍ਹਾਂ ਦੱਸਿਆ ਕਿ ਸੰਮੇਲਨ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਖ਼ਾਸ ਤੌਰ 'ਤੇ ਆੜ੍ਹਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਰਾਸ਼ਟਰੀ ਪੱਧਰ 'ਤੇ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਤੱਕ ਮਜ਼ਬੂਤ ਢੰਗ ਨਾਲ ਆਪਣੀ ਆਵਾਜ਼ ਪਹੁੰਚਾਉਣਾ ਹੈ | ਸੰਮੇਲਨ ਦੌਰਾਨ ਮੰਡੀਆਂ ਦੇ ਪ੍ਰਬੰਧ, ਟੈਕਸ ਨੀਤੀਆਂ, ਡਿਜੀਟਲ ਅਤੇ ਆਨਲਾਈਨ ਪ੍ਰਣਾਲੀਆਂ ਨਾਲ ਜੁੜੀਆਂ ਮੁਸ਼ਕਿਲਾਂ ਸਮੇਤ ਹੋਰ ਕਈ ਮਹੱਤਵਪੂਰਨ ਮਸਲਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ | ਵੱਖ-ਵੱਖ ਰਾਜਾਂ ਤੋਂ ਆਏ ਪ੍ਰਤੀਨਿਧੀਆਂ ਨੇ ਆਪਣੇ ਖੇਤਰਾਂ ਵਿਚ ਆ ਰਹੀਆਂ ਦਿੱਕਤਾਂ ਨੂੰ ਸਾਂਝਾ ਕਰਦੇ ਹੋਏ ਇਨਾਂ ਦੇ ਯੋਗ ਹੱਲ ਲਈ ਇੱਕਜੁੱਟ ਯਤਨਾਂ ਦੀ ਲੋੜ 'ਤੇ ਜੋਰ ਦਿੱਤਾ ਗਿਆ | ਇਸ ਮੌਕੇ 'ਤੇ ਸੰਗਠਨ ਦੇ ਸੀਨੀਅਰ ਅਹੁਦੇਦਾਰਾਂ ਵਿਚ ਰਾਸ਼ਟਰੀ ਆਗੂ ਪੁਨੀਤ ਕੁਮਾਰ ਜੈਨ, ਰਜਿੰਦਰ ਕੁਮਾਰ ਅਰੋੜਾ ਅਤੇ ਰਣਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਆੜਤੀ ਵਰਗ ਖੇਤੀਬਾੜੀ ਅਤੇ ਵਪਾਰਕ ਪ੍ਰਣਾਲੀ ਦਾ ਅਟੁੱਟ ਹਿੱਸਾ ਹੈ, ਇਸ ਲਈ ਇਸ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਸੂਬਾ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਵਪਾਰਕ ਹਿਤਾਂ ਦੀ ਰੱਖਿਆ ਲਈ ਏਕਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਸਾਰੇ ਵਪਾਰੀ ਵਰਗ ਨੂੰ ਅਪੀਲ ਕੀਤੀ, ਵਪਾਰਕ ਸਮੱਸਿਆ ਨੂੰ ਦੂਰ ਕਰਨ ਲਈ ਮਜਬੂਰ ਸੰਗਠਨ ਹੋਣਾ ਜ਼ਰੂਰੀ ਹੈ | ਅੱਗੇ ਆਉਣ ਵਾਲੇ ਸਮੇਂ ਮੁਤਾਬਿਕ ਇਕ ਮੰਚ 'ਤੇ ਇਕਠੇ ਹੋਣ ਦੀ ਜ਼ਰੂਰਤ ਹੈ | ਇਸ ਮੌਕੇ ਪਹੁੰਚੇ ਪ੍ਰਤੀਨਿਧੀਆਂ ਨੇ ਵਪਾਰਕ ਹਿਤਾਂ ਦੀ ਰੱਖਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਰਹਿਣ ਦਾ ਸੰਕਲਪ ਲਿਆ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਇਸ ਤਰਾਂ ਦੇ ਸੰਮੇਲਨ ਭਵਿੱਖ ਕੀਤੇ ਜਾਣਗੇ, ਜਿਸ ਦੇ ਫਲਸਰੂਪ ਵਪਾਰੀਆਂ ਲਈ ਨਵੀਆਂ ਦਿਸ਼ਾਵਾਂ ਖੋਲ੍ਹਣੀਆਂ, ਵਪਾਰੀ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਵਿਚ ਮਦਦਗਾਰ ਸਾਬਤ ਹੋਣਗੇ |
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਮੀਟਿੰਗ ਅਗਲੀ ਖ਼ਬਰ 2 ਮੋਟਰਸਾਈਕਲ ਸਵਾਰ ਔਰਤ ਤੋਂ ਨਕਦੀ, ਮੋਬਾਈਲ ਅਤੇ ਸੂਟਾਂ ਵਾਲਾ ਬੈਗ ਖੋਹ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।