17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਸਰਕਾਰ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਤਰੁਣਪ੍ਰੀਤ ਸੌਂਦ

ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਮਨਪ੍ਰੀਤ ਸਿੰਘ)-ਪ੍ਰੋਗਰੈਸਿਵ ਅਲਾਇੰਸ ਆਫ਼ ਪਾਵਰ ਆਫ਼ੀਸਰਜ਼ ਦੇ ਪ੍ਰਤੀਨਿਧੀ ਮੰਡਲ ਨੇ ਪੰਜਾਬ ਦੇ ਨਵੇਂ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ | ਇਸ ਮੌਕੇ ਬਿਜਲੀ ਖੇਤਰ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਅਤੇ ਪੀ.ਐਸ.ਪੀ.ਸੀ.ਐਲ ਦੇ ਭਵਿੱਖੀ ਵਿਕਾਸ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਵਫ਼ਦ ਦੀ ਅਗਵਾਈ ਪ੍ਰੋਗਰੈਸਿਵ ਅਲਾਇੰਸ ਦੇ ਪ੍ਰਧਾਨ ਇੰਜੀ. ਜਸਤੇਜ ਸਿੰਘ ਟਿਵਾਣਾ, ਜਨਰਲ ਸਕੱਤਰ ਇੰਜੀ. ਗੁਰਮਨਪ੍ਰੀਤ ਸਿੰਘ ਸੋਮਲ ਤੇ ਆਰਗਨਾਈਜ਼ੇਸ਼ਨ ਸਕੱਤਰ ਇੰਜੀ. ਅਮਨਦੀਪ ਸਿੰਘ ਢੀਂਡਸਾ ਨੇ ਕੀਤੀ, ਇਸ ਮੌਕੇ ਉਨ੍ਹਾਂ ਦੇ ਨਾਲ ਬਿਜਲੀ ਵਿਭਾਗ ਦੇ ਇੰਜੀਨੀਅਰਿੰਗ ਅਤੇ ਪ੍ਰਸ਼ਾਸਕੀ ਵਰਗ ਦੇ ਕਈ ਅਧਿਕਾਰੀ ਵੀ ਮੌਜੂਦ ਰਹੇ | ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਹੋਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਂ ਸੋਚ ਅਤੇ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀ ਕਾਰਗੁਜ਼ਾਰੀ ਵਿਚ ਸੁਧਾਰ ਅਤੇ ਵਿੱਤੀ ਮਜ਼ਬੂਤੀ ਲਈ ਸਾਰੇ ਵਰਗਾਂ ਦੇ ਸਹਿਯੋਗ ਦੀ ਲੋੜ ਹੈ | ਪ੍ਰੋਗਰੈਸਿਵ ਅਲਾਇੰਸ ਦੇ ਆਗੂਆਂ ਨੇ ਬਿਜਲੀ ਮੰਤਰੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਅਧਿਕਾਰੀ ਵਰਗ ਬਿਜਲੀ ਵਿਭਾਗ ਦੇ ਵਿਕਾਸ ਅਤੇ ਪੰਜਾਬ ਨੂੰ ਬਿਜਲੀ ਖੇਤਰ ਵਿਚ ਅੱਗੇ ਰੱਖਣ ਲਈ ਪੂਰਾ ਸਹਿਯੋਗ ਦੇਵੇਗਾ |
ਇਸ ਮੌਕੇ ਅਲਾਇੰਸ ਵਲੋਂ ਬਿਜਲੀ ਵਿਭਾਗ ਨਾਲ ਸੰਬੰਧਿਤ ਕੁਝ ਮਹੱਤਵਪੂਰਨ ਮਸਲੇ ਵੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਧਿਆਨ ਵਿਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਸਕਾਰਾਤਮਿਕ ਭਰੋਸਾ ਦਿਵਾਇਆ | ਇੰਜੀ. ਜਸਤੇਜ ਸਿੰਘ ਟਿਵਾਣਾ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਸਾਰਥਿਕ ਰਹੀ ਅਤੇ ਇਸ ਦੌਰਾਨ ਬਿਜਲੀ ਖੇਤਰ ਦੇ ਸੁਧਾਰ ਅਤੇ ਲੋਕ ਭਲਾਈ ਲਈ ਮਿਲਜੁਲ ਕੇ ਕੰਮ ਕਰਨ 'ਤੇ ਸਹਿਮਤੀ ਬਣੀ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ 'ਚ ਪੂਰੇ ਕੀਤੇ ਜਾਣ-ਸਿਹਤ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।