17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੀ.ਓ ਸਟਾਫ਼ ਦੀ ਪੁਲਿਸ ਪਾਰਟੀ ਨੇ ਭਗੌੜੇ ਨੂੰ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਪੀ.ਓ ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਮਾਨਯੋਗ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਵਾਸੀ ਅਮਲੋਹ ਵਜੋਂ ਹੋਈ ਹੈ | ਪੀ.ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਅਤੇ ਉਸ ਦੇ ਤਿੰਨ ਸਾਥੀਆਂ ਵਿਰੁੱਧ ਥਾਣਾ ਸਰਹਿੰਦ ਵਿਖੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਨੇ ਉਸ ਸਮੇਂ ਇਨ੍ਹਾਂ ਕੋਲੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਅਤੇ 150 ਗਰਾਮ ਅਫ਼ੀਮ ਬਰਾਮਦ ਕੀਤੀ ਸੀ | ਹਾਲਾਂਕਿ ਇਸ ਮਾਮਲੇ ਦੇ ਬਾਕੀ ਮੁਲਜ਼ਮ ਅਦਾਲਤੀ ਕਾਰਵਾਈ ਵਿਚ ਹਿੱਸਾ ਲੈ ਰਹੇ ਸਨ, ਪਰ ਜਸਵੀਰ ਸਿੰਘ ਪੇਸ਼ੀਆਂ ਤੋਂ ਗੈਰ-ਹਾਜ਼ਰ ਰਿਹਾ | ਇਸੇ ਕਾਰਨ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮਾਰਚ 2026 ਵਿਚ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ | ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੀ.ਓ. ਸਟਾਫ਼ ਨੇ ਕਾਰਵਾਈ ਕਰਦਿਆਂ ਜਸਵੀਰ ਸਿੰਘ ਨੂੰ ਉਸ ਦੇ ਘਰ ਤੋਂ ਹੀ ਕਾਬੂ ਕੀਤਾ ਹੈ | ਜਿਸ ਸਬੰਧੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਬੀ.ਜੈੱਡ.ਐਸ.ਐਫ਼ ਐਸ ਪਬਲਿਕ ਸਕੂਲ ਦੇ 3 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ 'ਚ ਮੈਰਿਟ ਵਿਚ ਥਾਂ ਬਣਾਈ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਹੰਸਾਲੀ ਖੇੜਾ ਦਾ 8ਵੀਂ ਤੇ 10ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।