17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬੀ.ਜੈੱਡ.ਐਸ.ਐਫ਼ ਐਸ ਪਬਲਿਕ ਸਕੂਲ ਦੇ 3 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ 'ਚ ਮੈਰਿਟ ਵਿਚ ਥਾਂ ਬਣਾਈ

ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ | ਸਕੂਲ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਦਸਵੀਂ ਜਮਾਤ ਦੇ ਵਿਦਿਆਰਥੀ ਜਪਜੋਤ ਸਿੰਘ ਸਪੁੱਤਰ ਅਮਰਜੀਤ ਸਿੰਘ ਨੇ 631 ਅੰਕ 97.08 ਫ਼ੀਸਦੀ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਵਿਚ 14ਵਾਂ ਰੈਂਕ ਅਤੇ ਜ਼ਿਲ੍ਹੇ ਭਰ 'ਚੋਂ ਚੌਥਾ ਸਥਾਨ ਹਾਸਲ ਕੀਤਾ | ਇਸੇ ਤਰਾਂ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਸਪੁੱਤਰੀ ਰਾਮ ਪਾਲ ਨੇ 96.62 ਫ਼ੀਸਦੀ ਅੰਕ ਲੈ ਕੇ ਸੂਬੇ 'ਚੋਂ 17ਵਾਂ ਰੈਂਕ ਅਤੇ ਜ਼ਿਲ੍ਹੇ 'ਚੋਂ ਪੰਜਵਾਂ ਸਥਾਨ ਹਾਸਲ ਕੀਤਾ | ਵਿਦਿਆਰਥਣ ਤਰਨਵੀਰ ਕੌਰ ਸਪੁੱਤਰੀ ਬਿਕਰਮਜੀਤ ਸਿੰਘ ਨੇ 96.31 ਫ਼ੀਸਦੀ ਅੰਕ ਲੈ ਕੇ ਸੂਬੇ 'ਚੋਂ 19ਵਾਂ ਰੈਂਕ ਅਤੇ ਜ਼ਿਲ੍ਹੇ 'ਚੋਂ ਸੱਤਵਾਂ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਟਰੱਸਟ ਦੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸਫਲ ਹੋਣ ਤੇ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਅਰਸ਼ਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੀ.ਓ ਸਟਾਫ਼ ਦੀ ਪੁਲਿਸ ਪਾਰਟੀ ਨੇ ਭਗੌੜੇ ਨੂੰ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।