21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ ਬੀ. ਏ ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ. ਏ ਸਾਲ ਪਹਿਲਾ ਤੇ ਦੂਜਾ ਦੇ ਵਿਦਿਆਰਥੀਆਂ ਵਲੋਂ ਸਮੂਹਿਕ ਰੂਪ ਵਿਚ ਬੀ. ਏ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਤਰੱਕੀ ਕਰਨ ਅਤੇ ਨਵੇਂ ਸਿਖ਼ਰਾਂ ਨੂੰ ਛੋਹਣ ਦੇ ਸੁਨੇਹੇ ਨਾਲ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਬੀ. ਏ ਭਾਗ ਤੀਜਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਹਰਮਨਪ੍ਰੀਤ ਕੌਰ ਮਿਸ ਫੇਅਰਵੈੱਲ ਐਲਾਨਿਆ ਗਿਆ | ਪਾਰਟੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਨੇ ਬੀ. ਏ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਮੀਨੂ, ਜਸਪ੍ਰੀਤ ਕੌਰ, ਨਮਨੀਤ ਕੌਰ, ਗੁਰਤੇਜ ਸਿੰਘ, ਜਸਦੀਪ ਕੌਰ, ਅਮਨਦੀਪ ਕੌਰ ਅਤੇ ਬੀ. ਏ ਭਾਗ ਤੀਜੇ ਸਾਲ ਦੇ ਵਿਦਿਆਰਥੀਆਂ ਰਮਨਪ੍ਰੀਤ ਕੌਰ, ਕਿ੍ਸ਼ਨਾ ਅਤੇ ਇੰਦਰਪ੍ਰੀਤ ਸਿੰਘ ਨੂੰ ਪਾਰਟੀ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ | ਪਾਰਟੀ ਵਿਚ ਕਾਲਜ ਦੇ ਸਮੂਹ ਸਟਾਫ਼ ਨੇ ਵੀ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਦੇਸ਼ ਭਗਤ 'ਵਰਸਿਟੀ ਦੇ ਖਿਡਾਰੀਆਂ ਨੇ ਏ.ਆਈ.ਯੂ. ਗਤਕਾ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਾਰ੍ਹਵੀਂ ਦੇ ਨਤੀਜਿਆਂ 'ਚ ਮੈਡੀਕਲ ਗਰੁੱਪ 'ਚੋਂ ਚਮਕੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।