21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ.ਈ.ਓ ਸੈਕੰ: ਨੇ 12ਵੀਂ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਕੂਲ ਪੁੱਜ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀ: ਸੈਕੰ: ਸਕੂਲ ਚਨਾਰਥਲ ਕਲਾਂ, ਸਕੂਲ ਆਫ਼ ਐਮੀਨੈਂਸ ਅਮਲੋਹ ਅਤੇ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀ: ਸੈਕੰ: ਸਕੂਲ ਅਮਲੋਹ ਦੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨਾਲ ਉਚੇਚੇ ਤੌਰ ਤੇ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸਾਹਿਤਕਾਰਾਂ ਦੀਆਂ ਕਿਤਾਬਾਂ ਤੋਹਫ਼ੇ ਵਜੋਂ ਦੇ ਕੇ ਸਨਮਾਨਿਤ ਕੀਤਾ ਗਿਆ | ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਟੀਚੇ ਬਾਰੇ ਦੱਸਿਆ ਕਿ ਉਹ ਅੱਗੇ ਜਾ ਕੇ ਆਈ.ਏ.ਐੱਸ, ਜੱਜ ਅਤੇ ਡਾਕਟਰ ਬਣਨਾ ਚਾਹੁੰਦੇ ਹਨ | ਡੀ.ਈ.ਓ ਨੇ ਵੀ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਭਾਸ਼ਣ ਨਾਲ ਮੰਜ਼ਿਲ ਸਰ ਕਰਨ ਦੇ ਗੁਰ ਦੱਸੇ | ਉਨ੍ਹਾਂ ਅਧਿਆਪਕਾਂ, ਮਾਪਿਆਂ ਅਤੇ ਸਕੂਲ ਮੁਖੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿ੍ੰਸੀਪਲ ਆਰ.ਕੇ. ਸ਼ਰਮਾ, ਇੰਚਾਰਜ ਪ੍ਰੇਮ ਲਤਾ, ਕੁਲਦੀਪ ਸਿੰਘ ਲੈਕਚਰਾਰ, ਪਿ੍ੰਸੀਪਲ ਇਕਬਾਲ ਸਿੰਘ, ਪਿ੍ੰਸੀਪਲ ਹਰਦੀਪ ਕੌਰ, ਬੀ.ਆਰ.ਸੀ ਜਤਿੰਦਰ ਸਿੰਘ, ਅਵੀ ਛਾਬੜਾ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਨਾਮਦੇਵ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੇਸ਼ ਭਗਤ 'ਵਰਸਿਟੀ ਦੇ ਖਿਡਾਰੀਆਂ ਨੇ ਏ.ਆਈ.ਯੂ. ਗਤਕਾ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।