21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੰਤ ਨਾਮਦੇਵ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਬਸੀ ਪਠਾਣਾਂ, 14 ਮਈ (ਪੱਤਰ ਪ੍ਰੇਰਕ)-ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਮੁਖੀ ਸੁਨੀਲ ਖੁੱਲਰ, ਪਿ੍ੰਸੀਪਲ ਸੰਗੀਤਾ ਵਧਵਾ ਤੇ ਹੋਰ ਪ੍ਰਬੰਧਕਾਂ ਨੇ ਸਾਰੀਆਂ ਹੋਣਹਾਰ ਵਿਦਿਆਰਥਣਾਂ ਅਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸੰਗੀਤਾ ਵਧਵਾ ਨੇ ਦੱਸਿਆ ਕਿ ਕਾਮਰਸ ਸਟਰੀਮ ਵਿਚ ਜੀਆ ਰਾਣੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਭੂਮਿਕਾ ਨੇ 87.4 ਅਤੇ ਅਦਿੱਤੀ ਨੇ 78.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ 'ਚੋਂ ਲਵਲੀਤ ਕੌਰ ਨੇ 86.4 ਅੰਕ ਪ੍ਰਾਪਤ ਕਰਕੇ ਪਹਿਲਾ ਤੇ ਲਵਲੀਨ ਕੌਰ ਨੇ 76 ਫ਼ੀਸਦੀ ਅਤੇ ਸੁਖਮਨਜੋਤ ਨੇ 75.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਗੁਣਵੱਤਾ ਵਾਲੀ ਸਿੱਖਿਆ ਦਾ ਪ੍ਰਮਾਣ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਡੀ.ਈ.ਓ ਸੈਕੰ: ਨੇ 12ਵੀਂ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਕੂਲ ਪੁੱਜ ਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।