20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਜਪਾ ਨੂੰ ਝਟਕਾ, ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਇਮਰਾਨ ਅਲੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 15-05-2026
ਮੰਡੀ ਗੋਬਿੰਦਗੜ੍ਹ, 14 ਮਈ (ਰਾਜੇਸ਼ ਸ਼ਰਮਾ)-ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਭਾਜਪਾ ਆਗੂ ਤੇ ਘੱਟ ਗਿਣਤੀ ਮੋਰਚਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਇਮਰਾਨ ਅਲੀ ਆਪਣੇ ਸਾਥੀਆਂ ਸਮੇਤ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਇਮਰਾਨ ਅਲੀ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਭਾਜਪਾ ਲਈ ਇਕ ਸਮਰਪਿਤ ਵਰਕਰ ਵਜੋਂ ਕੰਮ ਕਰ ਰਹੇ ਸਨ, ਪਰ ਪਾਰਟੀ ਵਲੋਂ ਚੋਣਾਂ ਦੇ ਐਨ ਮੌਕੇ 'ਤੇ ਉਨ੍ਹਾਂ ਨਾਲ ਨਾਇਨਸਾਫ਼ੀ ਕਰਦਿਆਂ ਟਿਕਟ ਇਕ ਨਵੇਂ ਸ਼ਾਮਿਲ ਹੋਏ ਵਿਅਕਤੀ ਨੂੰ ਦੇ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਤੋਂ ਨਿਰਾਸ਼ ਹੋ ਕੇ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਹੁਣ ਪੂਰੀ ਤਨਦੇਹੀ ਨਾਲ ਕਾਂਗਰਸ ਲਈ ਕੰਮ ਕਰਨਗੇ |
ਉਨ੍ਹਾਂ ਕਿਹਾ ਕਿ ਉਹ ਵਾਰਡ ਨੰ. 23 ਤੋਂ ਕਾਂਗਰਸ ਦੇ ਉਮੀਦਵਾਰ ਰਜਿੰਦਰ ਬਿੱਟੂ ਦੀ ਡੱਟ ਕੇ ਹਮਾਇਤ ਕਰਨਗੇ ਅਤੇ ਇਸ ਸੀਟ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ | ਇਸ ਦੌਰਾਨ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੋਕਪਿ੍ਯਤਾ ਦਿਨੋਂ-ਦਿਨ ਵੱਧ ਰਹੀ ਹੈ ਅਤੇ ਹਰ ਵਰਗ ਦੇ ਲੋਕ ਕਾਂਗਰਸ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਇਮਰਾਨ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ | ਇਸ ਦੌਰਾਨ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਸੰਜੀਵ ਦੱਤਾ ਤੇ ਵਾਰਡ ਨੰ. 23 ਤੋਂ ਪਾਰਟੀ ਉਮੀਦਵਾਰ ਰਜਿੰਦਰ ਸਿੰਘ ਬਿੱਟੂ ਨੇ ਇਮਰਾਨ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ 'ਤੇ ਰਣਜੀਤ ਸਿੰਘ ਘੋਲਾ, ਜਗਰੂਪ ਸਿੰਘ ਜੱਸੜਾਂ, ਮਨਜੀਤ ਸਿੰਘ ਬਿੱਟੂ, ਨਵਦੀਪ ਸਿੰਘ ਸਿੱਧੂ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ 'ਚ ਟੋਏ ਨਹੀਂ, ਟੋਇਆਂ 'ਚ ਸੜਕ ਹੈ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।